19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਅੰਮਿ੍ਤਸਰ ਵਲੋਂ ਮਾਤਾ ਗਿਆਨ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 04-12-2025
ਜ਼ੀਰਾ, 3 ਦਸੰਬਰ (ਹਰਜੀਤ ਸਿੰਘ ਗਿੱਲ)-ਬੀਤੇ ਦਿਨੀਂ ਮਾਤਾ ਗਿਆਨ ਕੌਰ ਦਾ ਦਿਹਾਂਤ ਹੋਣ ਕਰਕੇ ਉਨ੍ਹਾਂ ਦੇ ਸਪੁੱਤਰ ਜ਼ੀਰਾ ਤੋਂ 'ਅਜੀਤ' ਦੇ ਪੱਤਰਕਾਰ ਪ੍ਰਤਾਪ ਸਿੰਘ ਹੀਰਾ ਅਤੇ ਪੁਲਿਸ ਇੰਸਪੈਕਟਰ ਨਿਰਮਲ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ | ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਵੀ ਪੱਤਰਕਾਰ ਪ੍ਰਤਾਪ ਸਿੰਘ ਹੀਰਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਜਿਨ੍ਹਾਂ ਵਿਚ ਅਕਾਲੀ ਦਲ ਅੰਮਿ੍ਤਸਰ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਤਜਿੰਦਰ ਸਿੰਘ ਦਿਉਲ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ, ਜ਼ਿਲ੍ਹਾ ਯੂਥ ਵਿੰਗ ਪ©ਧਾਨ ਗੁਰਵਿੰਦਰ ਸਿੰਘ, ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ, ਜ਼ਿਲ੍ਹਾ ਸੀਨੀਅਰ ਮੀਤ ਦਵਿੰਦਰ ਸਿੰਘ ਚੁਰੀਆਂ, ਸ਼ਹਿਰੀ ਪ੍ਰਧਾਨ ਪੂਰਨ ਸਿੰਘ ਧੰਜੂ, ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਬਲਕਾਰ ਸਿੰਘ ਜੋਗੇਵਾਲਾ, ਜ਼ਿਲ੍ਹਾ ਪ੍ਰਚਾਰ ਸਕੱਤਰ ਯਾਦਵਿੰਦਰ ਸਿੰਘ ਭੁੱਲਰ, ਸੁਖਜੀਤ ਸਿੰਘ ਮੱਖੂ, ਜਸਵਿੰਦਰ ਸਿੰਘ ਗੱਗੂ ਪੀਰਮੁਹੰਮਦ ਅਤੇ ਯੂਥ ਆਗੂ ਜਤਿੰਦਰ ਸਿੰਘ ਥਿੰਦ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਵਾਲੀਬਾਲ ਖਿਡਾਰੀਆਂ ਨੂੰ ਖ਼ੁਰਾਕ ਦੇਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਆਪ ਦੇ ਸਾਬਕਾ ਸੀਨੀਅਰ ਆਗੂ ਦੀਪਕ ਸ਼ਰਮਾ ਭਾਜਪਾ ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।