ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਸਦਰ ਪੁਲਿਸ ਨੇ ਪਿੰਡ ਮਾਛੀਵਾੜਾ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਦਰਜ਼ ਮਾਮਲੇ ਵਿਚ ਇੰਸਪੈਕਟਰ ਕੁਲਦੀਪ ਸਿੰਘ ਬੀ.ਓ.ਪੀ. ਪਛਾੜੀਆ 155 ਬੀ.ਐਨ, ਬੀ.ਐਸ.ਐਫ਼ ਨੇ ਦੱਸਿਆ ਕਿ ਅਫ਼ਸਰਾਨ ਵਲੋਂ ਚੌਂਕੀ ਬਾਰੇ ਕੇ ਵਿਖੇ ਇਤਲਾਹ ਦਿੱਤੀ ਕਿ ਪਿੰਡ ਮਾਛੀਵਾੜਾ ਦੇ ਖੇਤਾਂ ਵਿਚ ਡਰੋਨ ਐਕਟੀਵਿਟੀ ਦੇਖੀ ਗਈ ਹੈ | ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਡਰੋਨ ਡਿੱਗਿਆ ਪਿਆ ਸੀ | ਜਿਸ ਸਬੰਧੀ ਥਾਣਾ ਸਦਰ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ |