19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨਾਂ ਨੂੰ ਖੇਤੀ ਸੰਦਾਂ ਵਾਲੀ ਸਬਸਿਡੀ ਦੀ ਰਾਸ਼ੀ ਤੁਰੰਤ ਦਿੱਤੀ ਜਾਵੇ: ਜਸਕਰਨ ਖੋਸਾ <br/>

ਅਜੀਤ ਡੈਸਕ 04-12-2025
ਜ਼ੀਰਾ, 3 ਦਸੰਬਰ(ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੇ ਸੰਦ ਖ਼ਰੀਦਣ ਲਈ ਕਿਸਾਨਾਂ ਨੂੰ ਸਬਸਿਡੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ | ਇਸ ਸਬੰਧ ਵਿਚ ਇੱਥੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਖੋਸਾ ਦਲ ਸਿੰਘ ਦੇ ਪ੍ਰਧਾਨ ਜਸਕਰਨ ਸਿੰਘ ਖੋਸਾ ਕੋਠੇ ਅੰਬਰਹਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੈਮ ਸਕੀਮ ਅਧੀਨ ਕਿਸਾਨਾਂ ਨੂੰ ਖੇਤੀ ਬਾੜੀ ਦੇ ਸੰਦ ਖ਼ਰੀਦਣ ਲਈ ਸਬਸਿਡੀਆਂ ਦੇਣ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਿਤੀ 26 ਮਾਰਚ 2025 ਤੋਂ 3 ਅਪ੍ਰੈਲ 2025 ਤੱਕ ਇਹ ਸੰਦ ਖ਼ਰੀਦਣ ਦੀਆਂ ਹਦਾਇਤਾਂ ਸਨ | ਇਸ ਲਈ ਕਿਸਾਨਾਂ ਵਲੋਂ ਸਬਸਿਡੀ ਲੈਣ ਲਈ ਅਰਜ਼ੀਆਂ ਦੇ ਕੇ ਆਪਣੇ ਪੱਲਿਉਂ ਖ਼ਰਚ ਕਰਕੇ ਇਹ ਸੰਦ ਖ਼ਰੀਦੇ ਸਨ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖ਼ਰੀਦੇ ਗਏ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਕੀਮਤ ਦੇ ਬਿੱਲ ਸਰਕਾਰ ਨੂੰ ਦੇ ਕੇ ਮਿਤੀ 2 ਜੁਲਾਈ 2025 ਦਰਮਿਆਨ ਜਾਂਚ ਪੜਤਾਲ ਵੀ ਖੇਤੀਬਾੜੀ ਵਿਭਾਗ ਕੋਲੋਂ ਮੁਕੰਮਲ ਕਰਵਾ ਲਈ ਗਈ ਸੀ | ਜਸਕਰਨ ਸਿੰਘ ਖੋਸਾ ਨੇ ਕਿਹਾ ਕਿ ਇੰਨੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਹ ਸਬਸਿਡੀ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਅਜੇ ਤੱਕ ਨਹੀਂ ਆਈ ਹੈ | ਇਸ ਸਬੰਧ ਵਿਚ ਜੇ ਕਰ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਹ ਰਾਸ਼ੀ ਦੇਣ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਸਰਕਾਰ ਵਲੋਂ ਖੇਤੀਬਾੜੀ ਸੰਦਾਂ ਲਈ ਐਲਾਨ ਕੀਤੀ ਗਈ | ਇਹ ਸਬਸਿਡੀ ਵਾਲੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤੁਰੰਤ ਪਾਈ ਜਾਵੇ | ਇਸ ਮੌਕੇ ਉਨ੍ਹਾਂ ਨਾਲ ਜਸਕੀਰਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਐੱਚ.ਸੀ. ਜੰਡਵਾਲਾ ਦੇ ਸਟਾਫ਼ ਨੇ ਨਵੇਂ ਸਿਵਲ ਸਰਜਨ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਈ.ਪੀ.ਐੱਫ. ਦੀ ਮੰਗ ਨੂੰ ਲੈ ਕੇ ਲੇਬਰ ਮਜ਼ਦੂਰ ਯੂਨੀਅਨਾਂ ਨੇ ਵਿਧਾਇਕ ਕਟਾਰੀਆ ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।