ਫ਼ਾਜ਼ਿਲਕਾ, 3 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਨਵ ਨਿਯੁਕਤ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਅਗਵਾਈ ਵਿਚ ਸਟਾਫ਼ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਿਵਲ ਸਰਜਨ ਦਾ ਚਾਰਜ ਸਾਂਭਣ ਤੇ ਜੀ ਆਇਆਂ ਆਖਿਆ | ਜਾਣਕਾਰੀ ਅਨੁਸਾਰ ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਤੇ ਸੀਨੀਅਰ ਮੈਡੀਕਲ ਅਫ਼ਸਰ ਨੇ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਫੁੱਲਾਂ ਦੇ ਗੁਲਦਸਤੇ ਦੇ ਕੇ ਭਰਵਾਂ ਸਵਾਗਤ ਕੀਤਾ | ਸਟਾਫ਼ ਨੇ ਡਾ. ਕਵਿਤਾ ਸਿੰਘ ਦੀ ਨਿਯੁਕਤੀ ਨੂੰ ਜ਼ਿਲ੍ਹੇ ਦੀ ਸਿਹਤ ਸੇਵਾ ਲਈ ਇਕ ਸਕਾਰਾਤਮਿਕ ਕਦਮ ਦੱਸਿਆ ਤੇ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਜਤਾਇਆ | ਡਾ. ਕਵਿਤਾ ਸਿੰਘ ਨੇ ਸਟਾਫ਼ ਦਾ ਧੰਨਵਾਦ ਕੀਤਾ ਤੇ ਸਾਰਿਆਂ ਨਾਲ ਮਿਲ ਕੇ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਨੂੰ ਨਵੀਂ ਬੁਲੰਦੀ 'ਤੇ ਲਿਜਾਉਣ ਦਾ ਵਾਅਦਾ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ, ਐੱਸ.ਆਈ ਸੁਮਨ ਕੁਮਾਰ, ਮਲਟੀਪਰਪਜ਼ ਹੈਲਥ ਵਰਕਰ ਲਖਵਿੰਦਰ ਸਿੰਘ, ਜਸਪਾਲ ਸਿੰਘ ਖੁੰੜਜ, ਜਸਪਾਲ ਸਿੰਘ ਪਾਕਾਂ, ਓਮ ਪ੍ਰਕਾਸ਼, ਕਲਰਕ ਸੁਖਵਿੰਦਰ ਕੁਮਾਰ, ਸਟੈਨੋ ਰੋਹਿਤ ਸਚਦੇਵਾ, ਮੋਹਿਤ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਰਹੇ |