30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇਵਾਲੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ <br/>

ਅਜੀਤ ਡੈਸਕ 05-12-2025
ਮੰਡੀ ਅਰਨੀਵਾਲਾ, 4 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਜੰਡਵਾਲਾ ਭੀਮੇ ਸ਼ਾਹ ਤੋਂ ਸਾਬਕਾ ਸਰਪੰਚ ਸ੍ਰੀਮਤੀ ਸਮਿੱਤਰਾ ਰਾਣੀ ਪਤਨੀ ਸੁਭਾਸ਼ ਚੰਦਰ ਕੰਬੋਜ ਨੇ ਅਕਾਲੀ ਉਮੀਦਵਾਰ ਵਜੋਂ ਜ਼ਿਲ੍ਹਾ ਪਰਿਸ਼ਦ ਜ਼ੋਨ ਜੋੜਕੀ ਅੰਧੇ ਵਾਲੀ ਤੋ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਉਹ ਬੀ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਬਕਾ ਪ੍ਰਧਾਨ ਕਰਨ ਕੰਬੋਜ ਦੇ ਮਾਤਾ ਅਤੇ ਪਛੜੀਆਂ ਸ਼੍ਰੇਣੀਆਂ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਓਮ ਪ੍ਰਕਾਸ਼ ਕੰਬੋਜ ਦੇ ਭਰਜਾਈ ਹਨ | ਸੁਮਿਤਰਾ ਰਾਣੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਹਮੇਸ਼ਾ ਲੋਕਾਂ ਦੇ ਦੁੱਖ ਤਕਲੀਫ਼ਾਂ ਵਿਚ ਸਾਥ ਦਿੱਤਾ ਗਿਆ ਹੈ | ਉਨ੍ਹਾਂ ਦਾ ਪਰਿਵਾਰ ਇਲਾਕੇ ਦੇ ਵਿਕਾਸ ਅਤੇ ਬਿਹਤਰੀ ਲਈ ਲੋਕਾਂ ਦੇ ਨਾਲ ਖੜ੍ਹਾ ਹੈ | ਵੋਟਰਾਂ ਦੇ ਨਾਲ ਜੋ ਵੀ ਵਾਅਦੇ ਕਰਾਂਗੇ ਉਹ ਪੂਰੇ ਕਰਾਂਗੇ ਅਤੇ ਵੋਟਰਾਂ ਦੇ ਹਰ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਨਾ ਸਾਡੀ ਤਰਜੀਹ ਹੋਵੇਗੀ | ਸੁਮਿਤਰਾ ਰਾਣੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਏਜੰਡਾ ਬਣਾਇਆ ਹੈ | ਉਹ ਹੀ ਏਜੰਡਾ ਸਾਡਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜਗਜੀਤ ਸਿੰਘ ਬਿੱਟੂ ਸੰਧੂ, ਗੁਰਪ੍ਰੀਤ ਸਿੰਘ ਖੇੜਾ, ਗੁਰਿੰਦਰ ਸਿੰਘ ਖੇੜਾ, ਰਵਿੰਦਰ ਕੁਮਾਰ ਬੱਗਾ, ਸੋਨੂੰ ਵਾਟਸ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤੋਸ਼ ਕੁਮਾਰੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੰਡਵਾਲਾ ਹਨਵੰਤਾ ਤੋਂ 'ਆਪ' ਪਾਰਟੀ ਦੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਭ... ਅਗਲੀ ਖ਼ਬਰ ਭਾਜਪਾ ਦੇ 16 ਉਮੀਦਵਾਰਾਂ ਨੇ ਬਲਾਕ ਸੰਮਤੀ ਚੋਣਾਂ ਲਈ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।