ਜਲਾਲਾਬਾਦ, 8 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਵੀਜ਼ਨ ਪੱਧਰ 'ਤੇ ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਬਿੱਲ, ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਵਿਭਾਗ ਦੇ ਸਥਾਨਕ ਐਕਸੀਅਨ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬੀ.ਕੇ.ਯੂ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਜਗਸੀਰ ਸਿੰਘ,ਬਲਾਕ ਪ੍ਰਧਾਨ ਪਿੱਪਲ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ ,ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਗੁਰਵਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਿਸ਼ਨ ਚੌਹਾਨ, ਬੀ ਕੇ ਯੂ ਕਾਦੀਆਂ ਦੇ ਬਲਦੇਵ ਰਾਜ,ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਰਾਮ ਕਿ੍ਸ਼ਨ, ਰਜਿੰਦਰ ਸਿੰਘ, ਟੀ.ਐੱਸ.ਯੂ ਦੇ ਸਾਥੀ ਰਜੇਸ਼, ਸ਼ੇਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਦੇ ਸੁਖਵਿੰਦਰ ਭਗਤ, ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਕੇਂਦਰ ਸਰਕਾਰ ਦਾ ਲੋਕਾਂ ਵਿਰੁੱਧ ਇੱਕ ਵੱਡਾ ਹਮਲਾ ਕਰਾਰ ਦਿੰਦਿਆਂ ਇਸ ਨੰੂ ਵਾਪਸ ਕਰਵਾਉਣ ਲਈ ਤਾਲਮੇਲਵੇ ਸੰਘਰਸ਼ਾਂ ਰਾਹੀਂ ਜਨਤਕ ਲਹਿਰ ਖੜੀ ਕਰਨ ਦਾ ਫ਼ੈਸਲਾ ਕੀਤਾ ਗਿਆ | ਬਿਜਲੀ ਨੂੰ ਜਨਤਕ ਹਿਤ ਦੀ ਵਸਤੂ ਵਜੋਂ ਸਮਝਦਿਆਂ ਸਰਕਾਰਾਂ ਨੇ ਸਰਕਾਰੀ ਬਿਜਲੀ ਅਦਾਰੇ ਅਤੇ ਢਾਂਚਾ ਖੜ੍ਹਾ ਕੀਤਾ ਸੀ | ਆਰਥਿਕ ਉਦਾਰੀਕਰਨ ਦੀਆਂ ਨੀਤੀਆਂ ਕਾਰਨ ਸਰਕਾਰਾਂ ਦੀ ਇਹ ਨੀਤੀ ਬਦਲ ਗਈ | ਹੁਣ ਬਿਜਲੀ ਨੂੰ ਮੰਡੀ ਦੀ ਵਸਤੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ | ਕੇਂਦਰ ਦੀ ਮੋਦੀ ਸਰਕਾਰ ਤਾਂ ਇਸ ਸਬੰਧੀ ਕਾਰਪੋਰੇਟ ਘਰਾਨਿਆਂ ਦੇ ਸਾਹਮਣੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ | ਬਿਜਲੀ ਸੋਧ ਬਿੱਲ 2025 ਬਿਜਲੀ ਦੇ ਵੰਡ ਖੇਤਰ ਦੇ ਨਿੱਜੀਕਰਨ ਦੀ ਕਾਰਪੋਰੇਟ ਦੀ ਲੋੜ ਨੂੰ ਪੂਰਾ ਕਰੇਗਾ ਜਿਸ ਕਾਰਨ ਦੇਸ਼ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਾਈਵੇਟ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਬਣਾਇਆ ਜਾਵੇਗਾ ,ਬਿਜਲੀ ਸੋਧ ਬਿੱਲ ਵਾਪਸ ਲੈਣ,ਸਮਾਰਟ ਚਿੱਪ ਮੀਟਰ ਵਾਪਸ ਲੈਣ ਦੀ ਮੰਗ ਕੀਤੀ | ਨਾਲ ਹੀ ਸਰਕਾਰੀ ਅਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਨੂੰ ਵੇਚਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਵੀ ਲੋਕ ਵਿਰੋਧੀ ਕਦਮ ਦੱਸਦਿਆਂ ਇਸ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਅਤੇ ਸੀਡ ਬਿੱਲ 2025 ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਨਿਆਂ ਦੀਆਂ ਕਠਪੁਤਲੀਆਂ ਬਣ ਕੇ ਫ਼ਰੀ ਟਰੇਡ ਸਮਝੌਤੇ ਅਮਰੀਕਾ ਸਾਮਰਾਜਵਾਦ ਦੇ ਦਬਾ ਹੇਠ ਦੇਸ਼ ਦੇ ਮਿਹਨਤਕਸ਼ ਲੋਕਾਂ ਨਾਲ ਦਗ਼ਾ ਕਮਾਇਆ ਜਾ ਰਿਹਾ ਹੈ | ਬੀ ਜੇ ਪੀ ਸਰਕਾਰ ਵਲੋਂ ਲਿਆਂਦੇ ਗਏ ਇਹ ਬਿੱਲ ਲੋਕਾਂ ਨੂੰ ਉਜਾੜ ਦੇਣਗੇ ਇਸ ਕਰਕੇ ਲੋਕਾਂ ਨੂੰ ਇਸ ਸੰਘਰਸ਼ ਵਿਚ