13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਲਈ ਦਾਖਲਾ ਪ੍ਰੀਖਿਆ 13 ਨੂੰ

ਅਜੀਤ ਡੈਸਕ 09-12-2025
ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿ੍ੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ 13 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:30 ਤੋਂ ਦੁਪਹਿਰ 1:30 ਵਜੇ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਲਈ ਜਾ ਰਹੀ ਹੈ | ਪਿ੍ੰਸੀਪਲ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਨਿਰਧਾਰਿਤ ਪ੍ਰੀਖਿਆ ਕੇਂਦਰ ਵਿਚ ਸਵੇਰੇ 10 ਵਜੇ ਪਹੁੰਚਣਾ ਯਕੀਨੀ ਬਣਾਉਣ | ਪ੍ਰੀਖਿਆ ਕੇਂਦਰ ਵਿਚ ਬੈਠਣ ਲਈ ਦਾਖਲਾ ਕਾਰਡ ਲਿਆਉਣਾ ਲਾਜ਼ਮੀ ਹੈ | ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਦਾਖਲਾ ਕਾਰਡ/ ਰੋਲ ਨੰਬਰ ਸੀ.ਬੀ.ਐੱਸ.ਈ. ਵਲੋਂ ਜਾਰੀ ਵੈੱਬਸਾਈਟ ਲਿੰਕ ਤੋਂ ਡਾਊਨਲੋਡ ਕਰ ਲੈਣ | ਉਨ੍ਹਾਂ ਕਿਹਾ ਕਿ ਦਾਖਲਾ ਕਾਰਡ/ਰੋਲ ਨੰਬਰ ਡਾਊਨਲੋਡ ਕਰਨ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਵਾਹਰ ਨਵੋਦਿਆ ਕਿੱਕਰ ਵਾਲਾ ਰੂਪਾ ਦੇ ਹੈਲਪ ਲਾਈਨ ਨੰਬਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਵੱਖ-ਵੱਖ ਪਿੰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰ ਜਲਾਲਾਬਾਦ ਅੱਗੇ ਦਿੱਤਾ ਰੋਹ ਭਰਪੂਰ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।