13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਗੋਲਡੀ ਕੰਬੋਜ ਵਲੋਂ ਵੱਖ-ਵੱਖ ਪਿੰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ 'ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ | ਅਜੀਤ ਤਸਵੀਰ <br/> 09-12-2025
ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-14 ਦਸੰਬਰ ਨੂੰ ਪੰਜਾਬ ਭਰ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਸਮੇਤ ਟੀਮ ਦੇ ਵਲੋਂ ਉਮੀਦਵਾਰਾਂ ਦੇ ਹੱਕ 'ਚ ਲਗਾਤਾਰ ਪਿੰਡਾਂ 'ਚ ਚੋਣ ਜਲਸਿਆਂ, ਪਬਲਿਕ ਮੀਟਿੰਗ ਕਰਕੇ ਡੋਰ.ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਕੜੀ ਦੇ ਤਹਿਤ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਵਲੋਂ ਲਗਭਗ 17 ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਇਸੇ ਕੜੀ ਦੇ ਤਹਿਤ ਕੀੜਿਆਂ ਵਾਲਾ, ਗੰਧੜ, ਚਾਹਲਾਂ, ਟਾਹਲੀ ਵਾਲਾ ਬੋਦਲਾ, ਝੋਟਿਆਂ ਵਾਲਾ, ਜੰਡਵਾਲਾ ਭੀਮੇਸ਼ਾਹ, ਪਾਕਾਂ, ਬੰਨਵਾਲਾ, ਮੂਲਿਆਂ ਵਾਲਾ, ਢਿੱਪਾ ਵਾਲਾ, ਝੁੱਗੇ ਕੇਹਰ ਸਿੰਘ , ਘੁੜਿਆਣਾ, ਡੱਬ ਵਾਲਾ ਕਲਾਂ, ਕੰਧਵਾਲਾ ਹਾਜ਼ਰ ਖਾਂ, ਮਾਹੂਆਣਾ ਬੋਦਲਾ, ਕਮਾਲ ਵਾਲਾ ਅਤੇ ਸਜਰਾਣਾ ਪਿੰਡ 'ਚ ਚੋਣ ਪ੍ਰਚਾਰ ਕੀਤਾ | ਪਿੰਡ ਬੰਨਵਾਲਾ ਅਤੇ ਮੂਲਿਆ ਵਾਲਾ 'ਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੰਬੋਧਨ ਕਰਦੇ ਹੋਏ ਕਿਹਾ ਪਿਛਲੀਆਂ ਸਰਕਾਰਾਂ ਦੇ ਵੱਲੋਂ ਲੋਕਾਂ 'ਤੇ ਨਾਜਾਇਜ਼ ਪਰਚੇ ਬਹੁਤ ਕਰਵਾਏ ਜਾਂਦੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਚ ਕਿਸੇ ਵਿਅਕਤੀ 'ਤੇ ਨਾਜਾਇਜ਼ ਪਰਚਾ ਦਰਜ ਨਹੀਂ ਹੋਇਆ ਜੋ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ | ਵਿਧਾਇਕ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਆਪ ਸਰਕਾਰ ਦੇ ਵਲੋਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਅਤੇ ਲੋੜਵੰਦ ਪਰਿਵਾਰ ਉਨ੍ਹਾਂ ਦਾ ਲਾਭ ਵੀ ਲੈ ਰਹੇ ਹਨ | ਇਸ ਮੌਕੇ ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਆਜ਼ਾਦ ਅਤੇ ਯੋਗ ਉਮੀਦਵਾਰਾਂ ਦੀ ਹਮਾਇਤ ਕਰਨ ਸੰਬੰਧ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਲਈ ਦਾਖਲਾ ਪ੍ਰੀਖਿਆ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।