13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਰੁਣ ਨਾਰੰਗ ਅਤੇ ਉਪਕਾਰ ਜਾਖੜ ਨੇ ਆਪ ਉਮੀਦਵਾਰ ਦੇ ਹੱਕ ਵਿਚ ਦੀਵਾਨ ਖੇੜਾ 'ਚ ਕੀਤਾ ਪ੍ਰਚਾਰ <br/>

ਅਬੋਹਰ ਦੇ ਪਿੰਡ ਦੀਵਾਨ ਖੇੜਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਸਿੰਘ ਕਾਲਾ ਅਤੇ ਬਲਾਕ ਸੰਮਤੀ ਉਮੀਦਵਾਰ ਸ਼ਿਮਲਾ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ | ਤਸਵੀਰ- ਸੁਖਜੀਤ ਸਿੰਘ ਬਰਾੜ <br/> 09-12-2025
ਅਬੋਹਰ, 8 ਦਸੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਸਿੰਘ ਕਾਲਾ ਅਤੇ ਬਲਾਕ ਸੰਮਤੀ ਉਮੀਦਵਾਰ ਸ਼ਿਮਲਾ ਰਾਣੀ ਦੇ ਹੱਕ 'ਚ ਪਿੰਡ ਦੀਵਾਨ ਖੇੜਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਅਤੇ ਪਿੰਡ ਦੇ ਹੋਰ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਸਿੰਘ ਕਾਲਾ ਅਤੇ ਬਲਾਕ ਸੰਮਤੀ ਉਮੀਦਵਾਰ ਸ਼ਿਮਲਾ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ | ਇਸ ਮੌਕੇ ਆਪ ਆਗੂ ਬੀਰਬਲ ਦਾਸ, ਰਾਮ ਸਿੰਘ ਬਿਸ਼ਨੋਈ, ਲਵਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਘਬੀਰ ਸਿੰਘ ਨੇ ਮੰਗੀਆਂ ਆਪਣੇ ਲਈ ਵੋਟਾਂ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਆਜ਼ਾਦ ਅਤੇ ਯੋਗ ਉਮੀਦਵਾਰਾਂ ਦੀ ਹਮਾਇਤ ਕਰਨ ਸੰਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।