14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੋਲਡੀ ਮੁਸਾਫਿਰ ਨੇ ਉਮੀਦਵਾਰ ਇੰਦਰਾ ਦੇਵੀ ਅਤੇ ਅਮਰਜੀਤ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ

ਅਜੀਤ ਡੈਸਕ 09-12-2025
ਅਬੋਹਰ, 8 ਦਸੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਇੰਦਰਾ ਦੇਵੀ ਅਤੇ ਬਲਾਕ ਸੰਮਤੀ ਉਮੀਦਵਾਰ ਅਮਰਜੀਤ ਕੌਰ ਦੇ ਹੱਕ 'ਚ ਹਲਕੇ ਦੇ ਪਿੰਡ ਬਹਾਵਵਾਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਤਾਂ ਪੰਜਾਬ ਨੂੰ ਕਰਜ਼ਾਈ ਕਰ ਦਿੱਤਾ ਸੀ | ਅਸੀਂ ਪੰਜਾਬ ਨੂੰ ਤਰੱਕੀ ਸਮੇਤ ਹਰ ਪੱਖ ਤੋਂ ਫਿਰ ਰੰਗਲਾ ਪੰਜਾਬ ਬਣਾਉਣ ਲਈ ਯਤਨ ਕਰ ਰਹੇ ਹਾਂ | ਬੱਲੂਆਣਾ ਹਲਕੇ 'ਚ ਵੀ ਬੀਤੇ ਪੌਣੇ ਚਾਰ ਸਾਲ ਦੌਰਾਨ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ | ਤੁਸੀਂ ਵੀ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਇੰਦਰਾ ਦੇਵੀ, ਬਲਾਕ ਸੰਮਤੀ ਉਮੀਦਵਾਰ ਅਮਰਜੀਤ ਕੌਰ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾ ਲਗਾ ਕੇ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਰਾਜ ਚੌਧਰੀ ਨੇ ਭਾਜਪਾ ਆਗੂਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ <... ਅਗਲੀ ਖ਼ਬਰ ਯੂਥ ਅਕਾਲੀ ਆਗੂਆਂ ਵਲੋਂ ਸੁਮਿਤਰਾ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।