22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜੋਸਨ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਦਿੱਤਾ ਸੱਦਾ <br/>

ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਪਿੰਡ ਚੱਕ ਬੰਨਵਾਲਾ ਵਿਖੇ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ | ਅਜੀਤ ਤਸਵੀਰ <br/> 10-12-2025
ਫ਼ਾਜ਼ਿਲਕਾ,9 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ, ਸੀਨੀਅਰ ਕਾਂਗਰਸੀ ਆਗੂ ਹੰਸਰਾਜ ਜੋਸਨ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਹੈ | ਸ੍ਰੀ ਜੋਸਨ ਨੇ ਚੱਕ ਬੰਨਵਾਲਾ, ਡੱਬਵਾਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਜਨਤਾ ਰਾਣੀ ਦੇ ਹੱਕ ਵਿਚ ਪਿੰਡ ਬਾਘੇਵਾਲਾ ਆਦਿ ਅੰਦਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ | ਬਦਲਾਅ ਦਾ ਲਾਰਾ ਲਗਾ ਕੇ ਲੋਕਾਂ ਨੂੰ ਬੜੇ ਵੱਡੇ-ਵੱਡੇ ਸਬਜ਼ਬਾਗ ਦਿਖਾਏ | ਲੋਕ ਉਨ੍ਹਾਂ ਦੀਆਂ ਗੱਲਾਂ ਵਿਚ ਆ ਗਏ ਅਤੇ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾ ਕੇ ਪੰਜਾਬ ਦਾ ਬੜਾ ਵੱਡਾ ਨੁਕਸਾਨ ਕਰ ਦਿੱਤਾ ਹੈ | ਪੰਜਾਬ ਨੂੰ ਆਰਥਿਕ ਪੱਖੋਂ ਲੀਹੋਂ ਲਾਹ ਦਿੱਤਾ, ਪੰਜਾਬ ਦੇ ਅੰਦਰ 4 ਸਾਲਾਂ ਵਿਚ ਇਕ ਵੀ ਵਿਕਾਸ ਦਾ ਕੰਮ ਨਹੀਂ ਹੋਇਆ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਤਾਇਆ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਾਲੇ ਸਤਾ ਦੇ ਸੁਪਨੇ ਦੇਖ ਰਹੇ ਹਨ ਜਦ ਕਿ 2027 ਅੰਦਰ ਸੂਬੇ ਵਿਚ ਕਾਂਗਰਸ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਪਿੰਡ ਫਰਵਾਂਹ ਵਾਲਾ, ਪਾਲੀ ਵਾਲਾ, ਮੋਹਲ਼ਾ, ਸਈਵਾਲਾ, ਨੁਕੇਰੀਆਂ, ਬੁੱਧੋ ਕੀ ਆਦਿ ਪਿੰਡਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕ੍ਰਿਸ਼ਨ ਲਾਲ, ਸੋਮ ਪ੍ਰਕਾਸ਼, ਮਹਿੰਗਾ ਰਾਮ, ਸਤੀਸ਼ ਸਾਮਾ, ਡਿੰਪਲ ਕੰਬੋਜ, ਲੱਡੂ ਸਾਮਾ, ਬੌਬੀ ਪ੍ਰਧਾਨ, ਮਨੀਸ਼ ਨੱਢਾ, ਬੱਬੂ ਨੱਢਾ ਆਦਿ ਵਰਕਰ ਹਾਜ਼ਰ ਸਨ |,

ਪਿਛਲੀ ਖ਼ਬਰ ਉਪਿੰਦਰਜੀਤ ਕੌਰ ਜਾਖੜ ਨੂੰ ਪਿੰਡ ਕਿੱਲਿ੍ਹਆਂਵਾਲੀ ਤੋਂ ਮਿਲ ਰਿਹਾ ਹੈ ਭਾਰੀ ਸਮਰਥਨ <br/> ਅਗਲੀ ਖ਼ਬਰ ਸਤਿੰਦਰਜੀਤ ਸਿੰਘ ਮੰਟਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।