ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਗ਼ਰੀਬ ਚੰਦ ਮਾਡਲ ਸਕੂਲ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕਰਕੇ ਨੰਨ੍ਹੇ ਵਿਦਿਆਰਥੀਆਂ ਨੂੰ 51 ਜਰਸੀਆਂ, ਜੁਰਾਬਾਂ ਅਤੇ ਹੋਰ ਪਾਠ ਸਮਗਰੀ ਵੰਡੀ ਗਈ | ਸਕੂਲ ਦੀ ਮੁੱਖ ਅਧਿਆਪਕਾ ਸਰੋਜ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਪ੍ਰਸਾਦ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮੇਂ-ਸਮੇਂ 'ਤੇ ਬੱਚਿਆਂ ਵਿਚ ਇਹ ਸਮਗਰੀ ਵੰਡੀ ਜਾਂਦੀ ਹੈ |