22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੀ ਕੀਤੀ ਵਿਜ਼ਟ <br/>

ਕੇਰਾ ਖੇੜਾ ਸਕੂਲ ਦੇ ਵਿਦਿਆਰਥੀ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਡੱਬਵਾਲੀ ਮਲਕੋ ਕੀ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕਰ ਨਾਲ | ਅਜੀਤ ਤਸਵੀਰ <br/> 10-12-2025
ਬੱਲੂਆਣਾ, 9 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਡੱਬਵਾਲੀ ਮਲਕੋ ਦੀ ਵਿਖੇ ਵਿਜ਼ਟ ਕੀਤੀ | ਇਸ ਵਿਜ਼ਟ ਵਿਚ ਨੌਵੀਂ ਤੋ ਬਾਰ੍ਹਵੀਂ ਜਮਾਤ ਤੱਕ ਦੇ ਖੇਤੀਬਾੜੀ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਜ਼ਟ ਦੌਰਾਨ ਵਿਦਿਆਰਥੀਆਂ ਨੂੰ ਅਧਿਆਤਮਕ ਗਿਆਨ, ਖੇਤੀਬਾੜੀ ਵਿਸ਼ੇ ਨਾਲ ਸੰਬੰਧਿਤ ਆਰਗੈਨਿਕ ਫਾਰਮਿੰਗ, ਪੋਲੀ ਹਾਊਸ ਮੈਕਰੋ ਅਤੇ ਪੋਸ਼ਕ ਤੱਤ, ਮਾਡਰਨ ਖੇਤੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਬਾਰੇ ਦੱਸਿਆ ਗਿਆ ਅਤੇ ਇਸ ਤੋਂ ਇਲਾਵਾ ਉੱਥੇ ਚੱਲਦੇ ਪ੍ਰੋਜੈਕਟ ਖੇਤੀ ਹਿਤਕਾਰੀ ਬਾਰੇ ਦੱਸਿਆ ਗਿਆ | ਇਸ ਵਿਜ਼ਟ ਦੌਰਾਨ ਉੱਥੇ ਸਵਾਮੀ ਗਣੇਸ਼ ਨੰਦ, ਸਾਧਵੀ ਪ੍ਰਜੀਤਾ, ਸਾਧਵੀ ਕਮਲੇਸ਼ਵਰੀ ਦੁਆਰਾ ਅਧਿਆਤਮਕ ਗਿਆਨ ਅਤੇ ਖੇਤੀਬਾੜੀ ਬਾਰੇ ਦੱਸਿਆ ਗਿਆ | ਇਸ ਵਿਜ਼ਟ ਦੌਰਾਨ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ, ਮੈਡਮ ਪਰਮਜੀਤ ਕੌਰ ਅਤੇ ਮੈਡਮ ਅਰਪਨਾ ਹਾਜ਼ਰ ਰਹੇ |

ਪਿਛਲੀ ਖ਼ਬਰ ਰੇਲਵੇ ਪੁਲਿਸ ਨੇ ਅਬੋਹਰ 'ਚ ਚਲਾਇਆ ਤਲਾਸ਼ੀ ਅਭਿਆਨ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਜਰਸੀਆਂ ਅਤੇ ਜੁਰਾਬਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।