22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਰੇਲਵੇ ਪੁਲਿਸ ਨੇ ਅਬੋਹਰ 'ਚ ਚਲਾਇਆ ਤਲਾਸ਼ੀ ਅਭਿਆਨ <br/>

ਅਜੀਤ ਡੈਸਕ 10-12-2025
ਅਬੋਹਰ, 9 ਦਸੰਬਰ (ਵਿਵੇਕ ਹੂੜੀਆ)-ਰੇਲਵੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਆਉਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਰੇਲਵੇ ਪੁਲਿਸ ਨੇ ਅਬੋਹਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਵਿਗਾੜ ਨਾ ਸਕੇ | ਜੀ.ਆਰ.ਪੀ ਦੇ ਥਾਣਾ ਇੰਚਾਰਜ ਸਤੀਸ਼ ਕੁਮਾਰ ਨੇ ਏ.ਐੱਸ.ਆਈ ਜਰਨੈਲ ਸਿੰਘ ਅਤੇ ਜਸਵੰਤ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਦੇ ਨਾਲ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪਲੇਟਫ਼ਾਰਮ 'ਤੇ ਯਾਤਰੀਆਂ ਦੇ ਨਾਲ-ਨਾਲ ਬਾਹਰੋਂ ਆਉਣ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ | ਇਸ ਤੋਂ ਇਲਾਵਾ ਰੇਲਵੇ ਪੁਲਿਸ ਨੇ ਰੇਲਗੱਡੀਆਂ ਵਿਚ ਵੀ ਚੈਕਿੰਗ ਮੁਹਿੰਮ ਚਲਾਈ | ਐੱਸ.ਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਦਿੱਲੀ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕਿਆਂ ਤੋਂ ਬਾਅਦ, ਰੇਲਵੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਨਸ਼ਾ ਤਸਕਰਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਰੁਹੇੜਿਆਂ 'ਚ ਲਗਾਇਆ ਸੈਮੀਨਾਰ ਅਗਲੀ ਖ਼ਬਰ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੀ ਕੀਤੀ ਵਿਜ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।