22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਰਕਾਰੀ ਹਾਈ ਸਮਾਰਟ ਸਕੂਲ ਰੁਹੇੜਿਆਂ 'ਚ ਲਗਾਇਆ ਸੈਮੀਨਾਰ

ਅਜੀਤ ਡੈਸਕ 10-12-2025
ਅਬੋਹਰ, 9 ਦਸੰਬਰ (ਵਿਵੇਕ ਹੂੜੀਆ)-ਜਿੱਥੇ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕਰ ਰਹੀ ਹੈ, ਉੱਥੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਸੈਮੀਨਾਰ ਵੀ ਆਯੋਜਿਤ ਕੀਤੇ ਜਾ ਰਹੇ ਹਨ | ਇਸ ਲੜੀ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਰੁਹੇੜਿਆਂ ਵਾਲੀ ਵਿਖੇ ਵਾਰ ਅਗੇਂਸਟ ਡਰੱਗਜ਼ ਅਤੇ ਮਿਸ਼ਨ ਅÏਲਾਦ ਬਚਾਓ ਦੇ ਬੈਨਰ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਮੁੱਖ ਬੁਲਾਰੇ ਸਮਾਜ ਸੇਵਕ ਗਗਨ ਚੁੱਘ ਅਤੇ ਯੋਗ ਗੁਰੂ ਮਾਨਿਕ ਡੇਮਲਾ ਸਨ | ਕਰਨ ਢੀਂਗਰਾ ਨੇ ਸੈਮੀਨਾਰ ਵਿਚ ਸਟੇਜ ਸੰਚਾਲਨ ਕੀਤਾ | ਇਸ ਮੌਕੇ ਮਾਣਿਕ ਡੇਮਲਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ਜਦੋਂ ਜਨਤਾ ਪੁਲਿਸ ਦਾ ਸਾਥ ਦੇਵੇਗੀ, ਤਾਂ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ | ਇਸ ਮੌਕੇ ਗਗਨ ਚੁੱਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਸੰਗਤ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਬੁਰੇ ਲੋਕਾਂ ਤੋਂ ਦੂਰ ਰਹਿਣਾ ਚਾਹੀਦਾ ਹੈ | ਸਿੱਖਿਆ ਤੁਹਾਡੀ ਜ਼ਿੰਦਗੀ ਬਦਲ ਦੇਵੇਗੀ, ਆਪਣੀ ਪੜ੍ਹਾਈ ਵੱਲ ਧਿਆਨ ਦਿਓ | ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਨਸ਼ਾ ਵੇਚਦਾ ਹੈ ਤਾਂ ਉਨ੍ਹਾਂ ਨੂੰ ਸੂਚਿਤ ਕਰੋ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ, ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ | ਮੁੱਖ ਅਧਿਆਪਕਾ ਸੀਮਾ ਕਾਲੜਾ ਨੇ ਸੈਮੀਨਾਰ ਦੇ ਆਯੋਜਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸੈਮੀਨਾਰ ਹਰ ਸਕੂਲ ਵਿਚ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਹਰ ਬੱਚਾ ਜਾਗਰੂਕ ਹੋ ਸਕੇ | ਅੰਤ ਵਿਚ ਗਗਨ ਚੁੱਘ ਨੇ ਬੱਚਿਆਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਾਈ | ਇਸ ਮੌਕੇ ਮਮਤਾ ਯਾਦਵ, ਅਮਨਪ੍ਰੀਤ ਕੌਰ, ਰੇਣੂ ਬਾਲਾ, ਸਪਨਾ ਮਿੱਢਾ, ਪਿ੍ੰਸ ਸਿੰਘ, ਰੋਹਤਾਸ਼, ਮਹਿਕ ਮੈਡਮ ਮੌਜੂਦ ਸਨ |
ਪਿਛਲੀ ਖ਼ਬਰ ਸਵ. ਪਿ੍ੰਸੀਪਲ ਸੁਮਨ ਜੁਨੇਜਾ ਦੀ ਯਾਦ ਵਿਚ ਲੋੜਵੰਦਾਂ ਨੂੰ ਵੰਡੀਆਂ ਰਜਾਈਆਂ ਅਗਲੀ ਖ਼ਬਰ ਰੇਲਵੇ ਪੁਲਿਸ ਨੇ ਅਬੋਹਰ 'ਚ ਚਲਾਇਆ ਤਲਾਸ਼ੀ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।