ਫ਼ਾਜ਼ਿਲਕਾ, 9 ਨਵੰਬਰ (ਅਮਰਜੀਤ ਸ਼ਰਮਾ)-ਚਾਈਲਡ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੁਆਰਾ ਆਯੋਜਿਤ ਅਤੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਵੀਰ ਬਾਲਕ ਦਿਵਸ ਮੁਕਾਬਲੇ (ਫੈਂਸੀ ਡਰੈੱਸ ਅਤੇ ਡੈਕਲਾਮੇਸ਼ਨ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖੂਈ ਖੇੜਾ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਫੈਂਸੀ ਡਰੈੱਸ ਮੁਕਾਬਲਿਆਂ ਵਿਚ ਪਹਿਲਾ ਸਥਾਨ ਨਵਜੀਤ ਕੌਰ ਬਲਾਕ ਫ਼ਾਜ਼ਿਲਕਾ 1, ਦੂਜਾ ਸਥਾਨ ਯੁਵਕਾਂ ਬਲਾਕ ਫ਼ਾਜ਼ਿਲਕਾ2 ਅਤੇ ਤੀਜਾ ਸਥਾਨ ਆਰਵੀ ਬਲਾਕ ਗੁਰੂਹਰਸਹਾਏ-3 ਨੇ ਪ੍ਰਾਪਤ ਕੀਤਾ | ਡੈਕਲਾਮੇਸ਼ਨ ਮੁਕਾਬਲਿਆਂ ਵਿਚ ਪਹਿਲਾ ਸਥਾਨ ਰੀਤ ਬਲਾਕ ਗੁਰੂਹਰਸਹਾਏ-3, ਦੂਜਾ ਸਥਾਨ ਮੈਰੀ ਬਲਾਕ ਜਲਾਲਾਬਾਦ-1 ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਬਲਾਕ ਖੂਈਆਂ ਸਰਵਰ ਨੇ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਾਜ਼ਿਲਕਾ 1 ਦੇ ਬ.ਪੀ.ਈ.ਓ ਸੁਨੀਲ ਕੁਮਾਰ ਅਤੇ ਬਲਾਕ ਫ਼ਾਜ਼ਿਲਕਾ2 ਦੇ ਬੀ.ਪੀ.ਈ.ਓ ਪ੍ਰਮੋਦ ਕੁਮਾਰ ਨੇ ਮਾਰਗਦਰਸ਼ਨ ਦਿੱਤਾ | ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਮੁਖੀ ਸਚਿਨ ਕੁਮਾਰ 'ਤੇ ਉਨ੍ਹਾਂ ਦੇ ਸਕੂਲ ਦੇ ਸਮੂਹ ਸਟਾਫ਼ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਇਨ੍ਹਾਂ ਮੁਕਾਬਲਿਆਂ ਦੀ ਮੇਜ਼ਬਾਨੀ ਕੀਤੀ | ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਮੈਡਲ ਨਾਲ ਸਨਮਾਨਿਤ ਕੀਤਾ | ਮੁਕਾਬਲਿਆਂ ਦੀ ਜੱਜਮੈਂਟ ਸ਼੍ਰੀਮਤੀ ਸੁਨੀਤਾ ਸ਼ਰਮਾ, ਸ਼੍ਰੀਮਤੀ ਸ਼ੈਲ ਸ਼ਰਮਾ ਅਤੇ ਸ਼੍ਰੀਮਤੀ ਮੀਨਾ ਕੰਬੋਜ ਨੇ ਕੀਤੀ | ਸਕੂਲ ਮੁਖੀ ਸਚਿਨ ਕੁਮਾਰ ਨੇ ਵੱਖ-ਵੱਖ ਬਲਾਕਾਂ ਤੋਂ ਆਏ ਹੋਏ ਅਧਿਆਪਕਾਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਹਿ- ਵਿੱਦਿਅਕ ਮੁਕਾਬਲਿਆਂ ਨਾਲ ਬੱਚਿਆਂ ਨੂੰ ਕਈ ਗੁਣਾਂ ਨੂੰ ਜੀਵਨ ਵਿਚ ਅਪਣਾਉਣ ਅਤੇ ਸਿੱਖਣ ਦਾ ਮੌਕਾ ਮਿਲਦਾ ਹੈ | ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਸੁਨੀਲ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੂਈ ਖੇੜਾ ਦੇ ਸਮੁੱਚੇ ਸਟਾਫ਼ ਅਤੇ ਵਿਸ਼ੇਸ਼ ਤੌਰ ਤੇ ਸਕੂਲ ਮੁਖੀ ਸਚਿਨ ਕੁਮਾਰ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ 12 ਦਸੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰ ਤੇ ਭਾਗ ਲੈਣਗੇ |