04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਖ਼ੂਨਦਾਨ ਕੈਂਪ <br/>

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ 'ਚ ਖ਼ੂਨ ਦਾਨ ਕਰਦੇ ਹੋਏ ਨੌਜਵਾਨ | ਅਜੀਤ ਤਸਵੀਰ <br/> 29-12-2025
ਫ਼ਾਜ਼ਿਲਕਾ, 28 ਦਸੰਬਰ (ਅਮਰਜੀਤ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਮੰਡੀ ਅਰਨੀਵਾਲਾ ਸ਼ੇਖ਼ ਸੁਭਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ਮੰਡੀ ਅਰਨੀਵਾਲਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਨੌਜਵਾਨਾਂ ਵਲੋਂ 120 ਯੂਨਿਟ ਖ਼ੂਨ ਦਾਨ ਕੀਤਾ ਗਿਆ | ਇਸ ਮੌਕੇ ਬਾਬਾ ਪ੍ਰੇਮ ਸਿੰਘ, ਬਾਬਾ ਸੋਹਣ ਸਿੰਘ, ਮੋਹਨ ਸਿੰਘ ਨੇ ਕਿਹਾ ਕਿ ਸੇਵਾ ਸਾਡਾ ਮੁੱਖ ਉਦੇਸ਼ ਹੈ | ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਜੋ ਕਿਸੇ ਨੂੰ ਨਵਾਂ ਜੀਵਨ ਦਿੰਦਾ ਹੈ | ਇਸ ਉਦੇਸ਼ ਨਾਲ ਅਸੀਂ ਸਮੇਂ-ਸਮੇਂ 'ਤੇ ਖ਼ੂਨਦਾਨ ਕੈਂਪ ਲਗਾ ਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਦੇ ਆ ਰਹੇ ਹਾਂ | ਇਸ ਮੌਕੇ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਗੁਰਦੁਆਰਾ ਸਾਹਿਬ ਦੀ ਸਮੂਹ ਟੀਮ ਨੇ ਦੱਸਿਆ ਕਿ ਇਹ ਪੰਜਵਾਂ ਖ਼ੂਨਦਾਨ ਕੈਂਪ ਸੀ ਜੋ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਸੀ | ਜਾਣਕਾਰੀ ਦਿੰਦੇ ਹੋਏ ਸੰਸਥਾ ਬਲੱਡ ਕੈਂਪ ਇੰਚਾਰਜ ਰਾਜੀਵ ਕੁਕਰੇਜਾ, ਗਿਰਧਾਰੀ ਸਿਲਗ, ਨੀਰਜ ਠਕਰਾਲ, ਪਰਮਜੀਤ ਸਿੰਘ, ਮਨੋਜ ਅਰੋੜਾ, ਸੁਖਵਿੰਦਰ ਬਰਾੜ, ਸੰਜੀਵ ਛਾਬੜਾ, ਅਨਿਲ ਛਾਬੜਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਵਿਚ ਮੰਡੀ ਅਰਨੀਵਾਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਵੱਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਆਏ ਸਾਰੇ ਖ਼ੂਨਦਾਨੀਆਂ ਨੂੰ ਸੰਤ ਬਾਪੂ ਤਾਰਾ ਸਿੰਘ ਖ਼ੁਸ਼ਦਿਲ ਗੁਰਦੁਆਰਾ ਸਾਹਿਬ ਟੀਮ ਵਲੋਂ ਪੋਲੀ ਬੈਗ, ਮੈਡਲ, ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਹ ਖ਼ੂਨ ਅਬੋਹਰ ਬਲੱਡ ਬੈਂਕ ਦੇ ਡਾ. ਭਾਗੀਰਥ ਦੀ ਅਗਵਾਈ ਹੇਠ ਅਤੇ ਉਨ੍ਹਾਂ ਦੀ ਟੀਮ ਦੇ ਵਿਸ਼ੇਸ਼ ਸਹਿਯੋਗ ਨਾਲ ਇਕੱਤਰ ਕੀਤਾ ਗਿਆ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਫੇਰ ਬਦਲ ਕਰਨਾ ਗ਼ਰੀਬ, ਮਜ਼ਦੂਰ ਵਰਗ ਨਾਲ ਧੱਕਾ-ਗੁਰਜੀਤ ਸਿੰਘ ਅÏਜਲਾ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਨਾਲ ਲੈ ਕੇ ਪੂਰੀ ਵਾਹ ਲਗਾਵਾਂਗਾ-ਹਰਪ੍ਰੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।