04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਸਕੂਲ ਠੱਠੀ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਅਜੀਤ ਡੈਸਕ 01-06-2025
ਚੋਗਾਵਾਂ, 31 ਮਈ (ਗੁਰਵਿੰਦਰ ਸਿੰਘ ਕਲਸੀ)-ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਆਪਣੇ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਠੱਠੀ ਵਿਖੇ 13 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਨੇ ਕੀਤੇ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਉੱਚ ਪੱਧਰੀ ਬਣਾਉਣ ਦੇ ਵਾਅਦੇ ਮੁਤਾਬਿਕ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ | ਇਸ ਮੌਕੇ ਡਾ. ਗੁਰਭੇਜ ਸਿੰਘ ਲੋਪੋਕੇ, ਸਰਪੰਚ ਜਤਿੰਦਰ ਸਿੰਘ, ਬੀ. ਪੀ. ਈ. ਓ. ਜਤਿੰਦਰ ਸਿੰਘ ਰਾਣਾ, ਮੁੱਖ ਅਧਿਆਪਕ ਰੁਪਿੰਦਰ ਕੌਰ, ਮਾ: ਹਰਪਾਲ ਸਿੰਘ, ਮੈਂਬਰ ਰਣਬੀਰ ਸਿੰਘ, ਪਰਮਜੀਤ ਸਿੰਘ ਪੰਮਾ, ਜੋਗਿੰਦਰ ਸਿੰਘ ਗੱਜਣ ਸਿੰਘ ਹਰਮਨਬੀਰ ਸਿੰਘ, ਅਵਤਾਰ ਸਿੰਘ, ਰਵੇਲ ਸਿੰਘ, ਜਗਤਾਰ ਸਿੰਘ ਤੇ ਗੁੁਰਮੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਲੜਕੀ ਨਾਲ ਛੇੜਛਾੜ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।