05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਡੀ. ਏ. ਵੀ. ਪਬਲਿਕ ਸਕੂਲ ਵਿਖੇ ਸ਼ਹੀਦੀ ਪੁਰਬ ਮਨਾਇਆ

ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ 'ਚ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਕ ਵਿਸ਼ੇਸ਼ ਸਭਾ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਆਦਿ ਗ੍ਰੰਥ 'ਚ ਦਰਜ ਗੁਰੂ ਜੀ ਦੀਆਂ ਡੂੰਘੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਆਓ ਅਸੀਂ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਏ ਗਏ ਸਾਹਸ, ਵਿਸ਼ਵਾਸ ਅਤੇ ਸੇਵਾ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰੀਏ | ਆਪਣੇ ਵਿਸ਼ਵਾਸਾਂ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਸਾਰਿਆਂ ਲਈ ਉਮੀਦ ਦੀ ਕਿਰਨ ਤੇ ਪ੍ਰੇਰਨਾ ਦਾ ਸਰੋਤ ਹੈ |
ਪਿਛਲੀ ਖ਼ਬਰ ਨਾਗ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਾਇਆ <br/> ਅਗਲੀ ਖ਼ਬਰ ਸੀਨੀ: ਡਿਪਟੀ ਮੇਅਰ ਨੇ ਮੌਕੇ 'ਤੇ ਪਹੁੰਚ ਕੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।