ਅੰਮਿ੍ਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅਖਿਲ ਭਾਰਤੀ ਹਿੰਦੂ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਨੇ ਕੀਤੀ, ਜਿਨ੍ਹਾਂ ਨੇ ਸੰਗਠਨ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ 'ਚ ਚਰਚਾ ਕੀਤੀ | ਇਸ ਮੌਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਦੇ ਹੋਏ ਰਾਸ਼ਟਰੀ ਪੱਧਰ ਦੇ ਫੁੱਟਬਾਲ ਖਿਡਾਰੀ ਵਿਸ਼ਾਲ ਸਿੰਘ ਨੂੰ ਤਰਨ ਤਾਰਨ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਵਰਕਰਾਂ ਨੇ ਉਨ੍ਹਾਂ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ | ਮੀਟਿੰਗ 'ਚ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੰਨੀ ਸੰਧੂ, ਜਤਿੰਦਰ, ਰਣਜੋਤ ਸਿੰਘ ਸਮੇਤ ਵੱਡੀ ਗਿਣਤੀ 'ਚ ਅਧਿਕਾਰੀ ਅਤੇ ਵਰਕਰ ਮੌਜੂਦ ਸਨ |