03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜਥੇਦਾਰ ਗੜਗੱਜ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਪੇਸ਼ ਹੋਣ ਦਾ ਆਦੇਸ਼

ਜਸਵੰਤ ਸਿੰਘ ਜ਼ਫਰ <br/> 31-08-2025
ਅੰਮਿ੍ਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਬੀਤੀ 24 ਜੁਲਾਈ ਨੂੰ ਸ੍ਰੀਨਗਰ ਵਿਖੇ ਭਾਸ਼ਾ ਵਿਭਾਗ ਪੰਜਾਬ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਇਕ ਸਮਾਗਮ ਦੌਰਾਨ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅਤੇ ਗੁਰੂ ਸਾਹਿਬਾਨ ਦੇ ਫਲਸਫ਼ੇ ਦੇ ਵਿਰੁੱਧ ਸ਼ਹੀਦੀ ਦੇ ਸੰਕਲਪ ਨੂੰ ਨਾਚ ਗਾਣੇ ਅਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਆਪਣਾ ਪੱਖ ਰੱੱਖਣ ਲਈ 1 ਸੰਤਬਰ ਨੂੰ ਸਵੇਰੇ 10 ਵਜੇ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਪਹੁੰਚਣ ਲਈ ਆਦੇਸ਼ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਸਕੱਤਰੇਤ ਵਲੋਂ ਇਕ ਪੱਤਰ ਵੀ ਜਫ਼ਰ ਨੂੰ ਭੇਜਿਆ ਗਿਆ ਹੈ |

ਪਿਛਲੀ ਖ਼ਬਰ ਪਾਕਿ ਨੇ ਸਾਊਦੀ ਅਰਬ 'ਚ ਭੀਖ ਮੰਗਣ ਜਾਣ ਵਾਲੇ 4300 ਨਾਗਰਿਕਾਂ ਨੂੰ 'ਨੋ ਫਲਾਈ' ਸੂਚੀ 'ਚ ਪਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕਰੇ-ਹਰਸਿਮਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।