02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਦੇ ਹੜ੍ਹਾਂ ਦੇ ਗੰਭੀਰ ਸੰਕਟ 'ਚ ਹਰ ਪੰਜਾਬੀ ਨੂੰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ : ਪੋ੍ਰ. ਚਾਵਲਾ

ਅਜੀਤ ਡੈਸਕ 31-08-2025
ਅੰਮਿ੍ਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਮੰਤਰੀ ਪੰਜਾਬ ਅਤੇ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਇਸ ਸਮੇਂ ਪੰਜਾਬ 'ਚ ਜੋ ਤਬਾਹੀ ਹੋ ਰਹੀ ਹੈ, ਉਹ ਸ਼ਾਇਦ ਸਦੀਆਂ 'ਚ ਆਪਣੀ ਕਿਸਮ ਦਾ ਪਹਿਲਾ ਹੜ੍ਹ ਹੈ | ਅੱਠ ਜ਼ਿਲ੍ਹੇ ਪੂਰੀ ਤਰ੍ਹਾਂ ਹੜ੍ਹਾਂ 'ਚ ਫਸ ਗਏ ਹਨ | ਹਿਮਾਚਲ, ਉਤਰਾਖੰਡ, ਜੰਮੂ-ਕਸ਼ਮੀਰ 'ਚ ਜੋ ਤਬਾਹੀ ਹੋ ਰਹੀ ਹੈ, ਉਹ ਪੰਜਾਬ ਦੇ ਦਰਿਆਵਾਂ ਅਤੇ ਨਾਲਿਆਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ, ਜਿਸ ਕਾਰਨ ਇੱਥੇ ਪਾਣੀ ਦਾ ਪੱਧਰ ਵੱਧ ਰਿਹਾ ਹੈ | ਉਨ੍ਹਾਂ ਪੰਜਾਬ ਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਹੜ੍ਹ ਪ੍ਰਭਾਵਿਤ ਭਰਾਵਾਂ ਅਤੇ ਭੈਣਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਇਸ ਸਮੇਂ ਉਨ੍ਹਾਂ ਦੀਆਂ ਜ਼ਰੂਰਤਾਂ ਜਿਵੇਂ ਕਿ ਰਾਸ਼ਨ, ਸੁੱਕਾ ਰਾਸ਼ਨ, ਚੱਪਲਾਂ, ਭਾਂਡੇ, ਕੱਪੜੇ, ਜੂਸ ਬਿਸਕੁਟ ਅਤੇ ਹੋਰ ਸਨੈਕਸ ਇਕੱਠੇ ਕਰੋ ਜੋ ਕੁਝ ਦਿਨਾਂ 'ਚ ਖ਼ਰਾਬ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਧੇ ਰੈੱਡ ਕਰਾਸ ਦਫ਼ਤਰ ਤੱਕ ਪਹੁੰਚ ਸਕਦੇ ਹਨ, ਉਨ੍ਹਾਂ ਨੂੰ ਉੱਥੇ ਜਮਾਂ ਕਰਵਾਉਣਾ ਚਾਹੀਦਾ ਹੈ, ਨਹੀਂ ਤਾਂ ਉਹ ਇਹ ਸਾਮਾਨ ਸ੍ਰੀ ਦੁਰਗਿਆਣਾ ਕਮੇਟੀ ਦਫ਼ਤਰ ਵਿਖੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਜਮਾਂ ਕਰਵਾ ਸਕਦੇ ਹਨ | ਉਨ੍ਹਾਂ ਦਾ ਸਾਮਾਨ ਰੈੱਡ ਕਰਾਸ ਦਫ਼ਤਰ ਜਾਂ ਹੜ੍ਹ ਪੀੜ੍ਹਤਾਂ ਤੱਕ ਪਹੁੰਚਾ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸੁੱਖ ਸਰਕਾਰੀਆ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਕੀਤੀ ਪਹਿਲ ਸ਼ਲਾਘਾਯੋਗ ਕਦਮ : ਪ੍ਰੋ ਚੈਨਪੁਰ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਲਈ ਡੱਟੇ : ਡਾ. ਨਿੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।