28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਰੇਲਵੇ ਸਟੇਸ਼ਨ ਦੇ ਪਾਰਕਿੰਗ ਸਟੈਂਡ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 24-09-2025
ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਦੇ ਸਾਈਕਲ/ ਮੋਟਰਸਾਈਕਲ ਪਾਰਕਿੰਗ ਸਟੈਂਡ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ | ਜੀ. ਆਰ. ਪੀ. ਅੰਮਿ੍ਤਸਰ ਨਾਲ ਸੰਬੰਧਿਤ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 45 ਸਾਲ ਹੈ ਅਤੇ ਉਸਦੇ ਗਲੇ 'ਚ ਪਰਨੇ ਦਾ ਨਿਸ਼ਾਨ ਮਿਲਿਆ ਹੈ, ਜਿਸ ਤੋਂ ਜਾਪਦਾ ਹੈ ਕਿ ਉਸਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਸੰਬੰਧੀ ਕੋਈ ਦਸਤਾਵੇਜ਼ ਨਹੀਂ ਮਿਲਿਆ, ਇਸ ਲਈ ਹਾਲ ਦੀ ਘੜੀ ਲਾਸ਼ 72 ਘੰਟੇ ਲਈ ਕਬਜ਼ੇ ਵਿਚ ਲੈ ਕੇ 194 ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ 30 ਸਤੰਬਰ ਤੱਕ 10 ਫੀਸਦੀ ਰਿਆਇਤ ਨਾਲ ਜਮ੍ਹਾਂ ਹੋਵੇਗਾ ਪ੍ਰਾਪਰਟੀ ਟੈਕਸ ਅਗਲੀ ਖ਼ਬਰ ਜੀ.ਐਸ.ਟੀ. ਦਰਾਂ 'ਚ ਬਦਲਾਅ ਕਰ ਕੇ ਲੋਕਾਂ ਨੂੰ ਮਿਲੀ ਰਾਹਤ-ਵਿਜੇ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।