28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼ਹਿਰ 'ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਲੈ ਕੇ ਭਾਜਪਾਈਆਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਮੰਗ ਪੱਤਰ ਸੌਪਦੇ ਹੋਏ ਹਰਵਿੰਦਰ ਸਿੰਘ ਸੰਧੂ, ਸ਼ਰੂਤੀ ਵਿੱਜ , ਮਨਿੰਦਰਜੀਤ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ ਪਿੰਟੂ ਅਤੇ ਹੋਰ | ਤਸਵੀਰ : ਹਰਜੀਤ ਸਿੰਘ <br/> 24-09-2025
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਅੰਮਿ੍ਤਸਰ ਸ਼ਹਿਰ 'ਚ ਫੈਲੀ ਗੰਦਗੀ, ਸਟਰੀਟ ਲਾਈਟਾਂ ਦੀ ਮੰਦੀ ਹਾਲਤ, ਸੀਵਰੇਜ਼ ਪ੍ਰਣਾਲੀ ਦੇ ਜਾਮ ਹੋਣ ਅਤੇ ਗੰਦਗੀ ਕਾਰਨ ਸ਼ਹਿਰ 'ਚ ਗੰਦਗੀ ਫੈਲਣ ਦੀ ਸੰਭਾਵਨਾ ਪ੍ਰਗਟਾਉਂਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਭਾਜਪਾ ਆਗੂਆਂ ਅਤੇ ਕੌਂਸਲਰਾਂ ਦਾ ਵਫ਼ਦ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਮਿਲਿਆ ਅਤੇ ਸ਼ਹਿਰ ਦੀ ਮੰਦੀ ਹਾਲਤ 'ਚ ਸੁਧਾਰ ਕਰਨ ਲਈ ਮੰਗ ਪੱਤਰ ਸੌਂਪਿਆ | ਇਸ ਵਫ਼ਦ 'ਚ ਭਾਜਪਾ ਕੌਂਸਲਰ ਦਲ ਦੇ ਆਗੂ ਕੌਂਸਲਰ ਗੌਰਵ ਗਿੱਲ, ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ, ਪਰਮਜੀਤ ਸਿੰਘ ਬੱਤਰਾ, ਮਨਿੰਦਰਜੀਤ ਸਿੰਘ ਠੇਕੇਦਾਰ, ਕੌਂਸਲਰ ਅਮਨ ਐਰੀ, ਕੌਂਸਲਰ ਸ਼ਰੂਤੀ ਵਿਜ, ਰਾਜੇਸ਼ ਮਹਿਤਾ, ਰਾਜੀਵ ਅਰੋੜਾ ਆਦਿ ਸ਼ਾਮਲ ਸਨ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਕਿਹਾ ਕਿ ਮੌਜੂਦਾ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਅੰਮਿ੍ਤਸਰ 'ਚ ਸਫਾਈ ਦੀ ਹਾਲਤ ਮੰਦੀ ਹੈ | ਕੂੜੇ ਦੇ ਢੇਰਾਂ ਕਾਰਨ ਸ਼ਹਿਰ 'ਚ ਹੈਜ਼ਾ, ਦਸਤ, ਡੇਂਗੂ, ਮਲੇਰੀਆ ਅਤੇ ਟੀਬੀ ਵਰਗੀਆਂ ਖ਼ਤਰਨਾਕ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਬਣ ਰਿਹਾ ਹੈ | ਇਸ ਦੌਰਾਨ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਨਵਰਾਤਿਆਂ ਦੌਰਾਨ ਸ੍ਰੀ ਗੋਪਾਲ ਮੰਦਿਰ ਨੇੜੇ ਕੂੜੇ ਦੇ ਲੱਗੇ ਢੇਰਾਂ ਕਾਰਨ ਮੰਦਰ ਜਾਣ ਵਾਲੇ ਸ਼ਰਧਾਲੂ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਫਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਲੋੜ ਹੈ |
ਪਿਛਲੀ ਖ਼ਬਰ ਪੁਲਿਸ ਥਾਣਾ ਕੰਬੋਅ ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿਖੇ ਰਚਨਾਤਮਕ ਲੇਖਣ 'ਤੇ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।