28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਵਰਾਤਿਆਂ ਕਾਰਨ ਮੰਦਰਾਂ ਦੇ ਬਾਹਰ ਟਰੈਫਿਕ ਜਾਮ ਨੂੰ ਰੋਕਣ ਲਈ ਟਰੈਫਿਕ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ <br/>

ਅਜੀਤ ਡੈਸਕ 24-09-2025
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਚਲ ਰਹੇ ਨਵਰਾਤਿਆਂ ਦੇ ਤਿਓਹਾਰ ਮੌਕੇ ਮੰਦਰਾਂ ਦੇ ਬਾਹਰ ਲਗ ਰਹੇ ਟਰੈਫਿਕ ਜਾਮ ਨੂੰ ਰੋਕਣ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਗਾਈਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਏ.ਡੀ.ਸੀ.ਪੀ. ਅਮਨਦੀਪ ਕੌਰ ਨੇ ਕਰਦਿਆਂ ਦਸਿਆ ਕਿ ਇਸੇ ਦੌਰਾਨ ਅੱਜ ਭਗਤਾਂ ਵਾਲਾ ਮੰਡੀ ਵਿਖੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੀਆਂ ਝੋਨੇ ਦੀਆਂ ਟਰਾਲੀਆਂ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਪੁਆਇੰਟਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਤਾਂ ਜੋ ਕਿਸੇ ਜਗ੍ਹਾ 'ਤੇ ਟਰੈਫਿਕ ਜਾਮ ਨਾ ਲੱਗੇ | ਇਸ ਤੋਂ ਇਲਾਵਾ ਨਵਰਾਤਿਆਂ ਦੇ ਸੰਬੰਧ ਵਿਚ ਦੁਰਗਿਆਨਾ ਮੰਦਰ, ਸ਼ਿਵਾਲਾ ਮੰਦਰ, ਮਾਤਾ ਲਾਲ ਦੇਵੀ ਮੰਦਰ ਆਦਿ ਧਾਰਮਿਕ ਸਥਾਨਾਂ 'ਤੇ ਟਰੈਫਿਕ ਕਰਮਚਾਰੀਆਂ ਦੀ ਡਿਊਟੀ ਲਗਾ ਕੇ ਟਰੈਫਿਕ ਦੇ ਯੋਗ ਪ੍ਰਬੰਧ ਕੀਤੇ ਗਏ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਟਰੈਫਿਕ ਸੰਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਪਿਛਲੀ ਖ਼ਬਰ ਨਵ ਨਿਯੁਕਤ ਡੀ.ਡੀ.ਪੀ.ਓ. ਸਹੋਤਾ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਾਈ ਕੋਰਟ ਵਲੋਂ ਬਹੁ ਮੰਜ਼ਿਲੀ ਸਵੇਰਾ ਹੋਟਲ 'ਤੇ ਕਾਰਵਾਈ ਕਰਨ ਲਈ ਕੀਤੇ ਆਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।