28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

'ਸਿਫ਼ਤੀ ਦਾ ਘਰ' ਦੇ ਬਾਨੀ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕੱਤਰਤਾ <br/>

ਅਜੀਤ ਡੈਸਕ 24-09-2025
ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-'ਸਿਫ਼ਤੀ ਦਾ ਘਰ' ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਹੋਈਆਂ ਇਕੱਤਰਤਾਵਾਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ, ਗੁਰੂ ਨਗਰੀ ਦੀ ਸਫਾਈ, ਨਗਰ ਕੀਰਤਨ ਦੇ ਰਸਿਤਆਂ ਵਿਚ ਸੜਕੀ ਆਵਾਜਾਈ ਵਿਵਸਥਾ ਤੇ ਸੁਰੱਖਿਆ ਸਮੇਤ ਹੋਰ ਅਹਿਮ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਨ੍ਹਾਂ ਇਕੱਤਰਤਾਵਾਂ 'ਚ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਜਥੇ: ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਐਸ.ਡੀ.ਐਮ. ਗੁਰਸਿਮਰਨ ਸਿੰਘ, ਤਹਿਸੀਲਦਾਰ ਅੰਗਦਪ੍ਰੀਤ ਸਿੰਘ, ਡੀ.ਸੀ.ਪੀ. ਸਿਟੀ ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ. ਹਰਪਾਲ ਸਿੰਘ ਰੰਧਾਵਾ ਤੇ ਏ.ਡੀ.ਸੀ.ਪੀ. (ਟਰੈਫਿਕ) ਅਮਨਦੀਪ ਕੌਰ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਤੁਗਲਵਾਲ ਤੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 8 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਉਤਸ਼ਾਹ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਤੋਂ ਇੱਕ ਦਿਨ ਪਹਿਲਾਂ ਹਰ ਸਾਲ ਵਾਂਗ 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਿਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਸਥਾਨਕ ਪ੍ਰਸ਼ਾਸਨ ਵਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ 'ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ | ਨਗਰ ਨਿਗਮ ਦੇ ਕਮਿਸ਼ਨਰ ਸ. ਸ਼ੇਰਗਿੱਲ ਨੇ ਕਿਹਾ ਕਿ ਨਿਗਮ ਪ੍ਰਸ਼ਾਸਨ ਵਲੋਂ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ 'ਤੇ ਸਹਿਯੋਗ ਕੀਤਾ ਜਾਵੇਗਾ | ਪੁਲਿਸ ਪ੍ਰਸ਼ਾਸਨ ਵਲੋਂ ਡੀ.ਸੀ.ਪੀ. ਸਿਟੀ ਜਗਜੀਤ ਸਿੰਘ ਵਾਲੀਆ ਨੇ ਵੀ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ | ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਤੇ ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ. ਅੰਮਿ੍ਤਪਾਲ ਸਿੰਘ, ਏ.ਸੀ.ਪੀ. ਜਸਪਾਲ ਸਿੰਘ, ਐੱਸ.ਐੱਚ.ਓ. ਗਲਿਆਰਾ ਹਰਮਨਜੀਤ ਸਿੰਘ, ਐਸ.ਈ. ਸੰਦੀਪ ਸਿੰਘ, ਧਰਮਿੰਦਰਜੀਤ ਸਿੰਘ, ਐਕਸੀਅਨ ਮਨਜੀਤ ਸਿੰਘ, ਹੈਲਥ ਅਫ਼ਸਰ ਡਾ. ਕਿਰਨ ਕੁਮਾਰ, ਬਿਜਲੀ ਬੋਰਡ ਦੇ ਐਕਸੀਅਨ ਹਰਿੰਦਰਪਾਲ ਸਿੰਘ, ਦਿਲਾਵਰ ਸਿੰਘ, ਜੇ.ਈ., ਇੰਸ: ਅਮਨ ਸ਼ਰਮਾ, ਐਸ.ਪੀ. ਸਿੰਘ, ਪੁਸ਼ਪਿੰਦਰ ਸਿੰਘ, ਹਰਭਿੰਦਰ ਸਿੰਘ, ਕੰਵਲਦੀਪ ਸਿੰਘ, ਹਰਦੀਪ ਸਿੰਘ ਸੇਖੋਂ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਇਥੇ ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਵਿਚ 1 ਸਤੰਬਰ ਤੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਅਰੰਭ ਕੀਤੀ ਹੋਈ ਹੈ, ਜਿਸ ਦੀ 'ਅਜੀਤ' ਵਲੋਂ ਰੋਜ਼ਾਨਾ ਕਵਰੇਜ਼ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਜੀ. ਐੱਸ. ਟੀ. ਸਲੈਬਾਂ 'ਚ ਕੀਤੇ ਗਏ ਬਦਲਾਅ ਨਾਲ ਵਧੇਰੇ ਵਰਗਾਂ ਨੂੰ ਲਾਭ <br/> ਅਗਲੀ ਖ਼ਬਰ ਮਾਮਲਾ ਜਾਅਲੀ ਵਸੀਅਤ ਬਣਾਉਣ ਦਾ ਸਬ ਰਜਿਸਟਰਾਰ ਸਮੇਤ 6 ਖ਼ਿਲਾਫ਼ ਧੋਖਾਧੜੀ ਦਾ ਪਰਚਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।