01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੇਂਦਰ ਸਰਕਾਰ ਵਾਅਦੇ ਤੇ ਨੋਟੀਫਿਕੇਸ਼ਨ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰੇ-ਧਾਲੀਵਾਲ

ਅਜੀਤ ਡੈਸਕ 22-10-2025
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੜ੍ਹਾਂ ਦੀ ਤ੍ਰਾਸਦੀ ਆਪਣੇ ਪਿੰਡੇ ਤੇ ਹੰਢਾਅ ਕੇ ਆਰਥਿਕ ਤੇ ਸਮਾਜਿਕ ਤੌਰ 'ਤੇ ਟੁੱਟ ਚੁੱਕੇ ਲੋਕਾਂ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਖੇਤਰਾਂ 'ਚ ਵੀ ਹੜ੍ਹਾਂ ਦੇ ਪਾਣੀ ਦੀ ਮਾਰ ਨਾਲ ਝੰਬੇ ਹੜ੍ਹ ਪੀੜਤਾਂ ਦੀ ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਤੇ ਇਸੇ ਸੰਦਰਭ 'ਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦਾ ਅਮਲ ਲਾਗੂ ਨਾ ਕਰਕੇ ਬੇਵਫ਼ਾਈ ਦਾ ਪ੍ਰਤੱਖ ਪ੍ਰਮਾਣ ਦਿੱਤਾ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ਤੇ ਜ਼ੋਰ ਦਿੱਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਆਪਣਾ ਇਮਾਨਦਾਰੀ ਨਾਲ ਵਚਨ ਨਿਭਾਏ | ਇਸ ਦੌਰਾਨ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਕੇਜਰੀਵਾਲ ਨੇ ਉਨ੍ਹਾਂ ਵਲੋਂ ਹੜ੍ਹਾਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ 'ਚ 'ਅਣ ਐਲਾਣੀ ਛੁੱਟੀ' ਵਾਲਾ ਰਿਹਾ ਮਾਹੌਲ ਮੁਲਾਜ਼ਮਾਂ ਦੀ ਨਫ਼ਰੀ ਆਮ ਦਿਨਾਂ ਨਾਲੋਂ ਬਹੁਤ ਘੱਟ ਰਹੀ... ਅਗਲੀ ਖ਼ਬਰ ਸਰਪੰਚ ਸੰਧੂ ਤੇ ਮਨਪ੍ਰੀਤ ਸੰਧੂ ਵਲੋਂ ਆਪਣੇ ਸਾਥੀਆਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।