ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਟਨੈੱਸ ਕਲੱਬ ਨੇ ਡੀਨ ਸਟੂਡੈਂਟਸ ਵੈੱਲਫੇਅਰ ਦੇ ਸਹਿਯੋਗ ਨਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ 'ਵਿਦਿਆਰਥੀਆਂ 'ਚ ਮਾਨਸਿਕ ਸਿਹਤ ਦੀ ਮਹੱਤਤਾ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਭਾਟੀਆ ਨਿਊਰੋਸਾਈਕਿਆਟਿ੍ਕ ਹਸਪਤਾਲ ਦੇ ਡਾ. ਜੇ. ਪੀ. ਐੱਸ. ਭਾਟੀਆ ਅਤੇ ਮਨੋਵਿਗਿਆਨ ਵਿਭਾਗ ਦੀ ਮੁਖੀ ਡਾ. ਰੂਪਨ ਢਿੱਲੋਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਲਈ ਇਸ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ | ਬੁਲਾਰਿਆਂ ਨੇ ਸਵੈ-ਚਿੰਤਨ, ਸਕਾਰਾਤਮਕ ਸੋਚ ਅਤੇ ਵਿਚਾਰਾਂ 'ਤੇ ਨਿਯੰਤਰਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਡਾ. ਅਮਰਿੰਦਰ ਸਿੰਘ, ਮੁਖੀ, ਮਿਆਸ ਵਿਭਾਗ ਆਫ਼ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਨੇ ਅਜਿਹੇ ਭਾਸ਼ਣ ਲਈ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦਾ ਧੰਨਵਾਦ ਕੀਤਾ | ਸਮਾਗਮ ਦੀ ਸਮਾਪਤੀ 'ਤੇ ਡੀਨ ਸਟੂਡੈਂਟਸ ਵੈੱਲਫੇਅਰ ਡਾ. ਐੱਚ. ਐੱਸ. ਸੈਣੀ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ 'ਚ ਉਪਲਬੱਧ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ |