01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਕੇ.ਡੀ. ਸਕੂਲ ਆਫ਼ ਐਕਸੀਲੈਂਸ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 22-10-2025
ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਕੇ.ਡੀ. ਸਕੂਲ ਆਫ਼ ਐਕਸੀਲੈਂਸ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ 'ਤੇ ਸਕੂਲ ਵਿਚ ਖੂਬ ਰੌਣਕਾਂ ਲੱਗੀਆਂ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨੇ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਸੰਦੇਸ਼ ਨੂੰ ਮੁੱਖ ਰੱਖਦੇ ਹੋਏ ਇੱਕ ਰੈਲੀ ਵੀ ਕੱਢੀ ਗਈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਹੰਸਬੀਰ ਸਿੰਘ, ਪਿ੍ਤਪਾਲ ਸਿੰਘ ਨਰੂਲਾ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਹਰਕਮਲਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਫਿਰੋਜ਼ਪੁਰ ਡਿਵੀਜ਼ਨ 'ਚ 11 ਤਿਉਹਾਰ ਸਪੈਸ਼ਲ ਰੇਲ ਗੱਡੀਆਂ ਚੱਲਣਗੀਆਂ ਅਗਲੀ ਖ਼ਬਰ ਬੀਤੀ ਰਾਤ ਭੇਦਭਰੇ ਹਾਲਾਤ 'ਚ ਨੌਜਵਾਨ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।