01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 22-10-2025
ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਫੈਕਲਟੀ ਕਲੱਬ ਵਲੋਂ ਕਾਲਜ ਕੈਂਪਸ ਵਿਚ ਜੋਸ਼ੋ ਖਰੋਸ਼ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਅਧਿਆਪਕ ਮੈਂਬਰਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸ਼ਾਨਦਾਰ ਸੰਗੀਤਕ ਅਤੇ ਸਭਿਆਚਾਰਕ ਰੰਗਾਂ ਨਾਲ ਭਰਪੂਰ ਸ਼ਾਮ ਦਾ ਅਨੰਦ ਮਾਣਿਆ¢ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ ਅਤੇ ਪਿੰ੍ਰਸੀਪਲ ਡਾ. ਗੌਰਵ ਤੇਜਪਾਲ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਵਿਚ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਉਚੇਚੇ ਤੌਰ 'ਤੇ ਪਹੁੰਚੇ, ਜਿੰਨਾਂ ਨੇ ਕਾਲਜ਼ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਲੇ ਕਾਲਜ ਦੀ ਤਰੱਕੀ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਅਧਿਆਪਕਾਂ ਨੂੰ ਤੋਹਫੇ ਭੇਟ ਕਰਕੇ ਸਨਮਾਨਿਤ ਕੀਤਾ | ਪਿ੍ੰ: ਡਾ. ਗੌਰਵ ਤੇਜਪਾਲ ਨੇ ਆਖਿਆ ਕਿ ਤਿਉਹਾਰ ਸਾਡੇ ਸਮਾਜ ਤੇ ਸਭਿਆਚਾਰ ਦਾ ਅਨਿਖੱੜਵਾਂ ਅੰਗ ਹਨ | ਪਿ੍ੰਸਪਲ ਡਾ. ਗੌਰਵ ਤੇਜਪਾਲ ਨੇ ਸਮੂਹ ਪੰਜਾਬੀਆਂ ਨੂੰ ਪ੍ਰਦੂਸ਼ਨ ਮੁਕਤ ਹਰੀ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ | ਕਾਲਜ਼ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੁੱਚੇ ਸਟਾਫ ਲਈ ਵੱਖ-ਵੱਖ ਪਕਵਾਨਾ ਦੀ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਏਐਲਸੀ ਡਾ. ਐਵਨ ਕੁਮਾਰ ਵੈਦ, ਰਜਿਸਟਰਾਰ ਡਾ. ਪਰਮਜੀਤ ਸਿੰਘ ਪੰਨੂ, ਕਾਲਜ ਦੇ ਡੀਨ ਤੇ ਵੱਖ-ਵੱਖ ਵਿਭਾਗਾਂ ਮੁਖੀ ਹਾਜਰ ਸਨ |

ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ 'ਤੇ ਲਾਠੀ ਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਨਿਖੇਧੀ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਵਿਖੇ ਸ. ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2025 ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।