01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੰਪਿਊਟਰ ਅਧਿਆਪਕਾਂ 'ਤੇ ਲਾਠੀ ਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਨਿਖੇਧੀ <br/>

ਅਜੀਤ ਡੈਸਕ 22-10-2025
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਸਿੱਖਿਆ ਵਿਭਾਗ 'ਚ ਮਰਜ ਕਰਨ ਅਤੇ ਹੋਰ ਮੰਗਾਂ ਲਈ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸਰਕਾਰ ਦੀ ਸ਼ਹਿ 'ਤੇ ਕੀਤੇ ਗਏ ਲਾਠੀਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲੀਆਂ ਸਰਕਾਰਾਂ ਦੇ ਪਾਏ ਪੂਰਨਿਆਂ ਨੂੰ ਹੀ ਗੂੜ੍ਹਾ ਕਰਨ ਦੇ ਰਾਹ 'ਤੇ ਤੁਰੀ ਹੋਈ ਹੈ ਤੇ ਹੱਕ ਮੰਗਦੇ ਲੋਕਾਂ ਉਪਰ ਤਸ਼ੱਦਦ ਕਰਨ 'ਚ ਕਿਸੇ ਵੀ ਪਾਸਿਓਾ ਵੱਖਰੀ ਨਹੀ | ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਦੀ ਛੇਵੇਂ ਤਨਖਾਹ ਕਮਿਸ਼ਨ ਸਹਿਤ ਸਿੱਖਿਆ ਵਿਭਾਗ ਵਿਚ ਮਰਜ਼ਿੰਗ ਦੀ ਮੰਗ ਜਾਇਜ਼ ਹੈ ਅਤੇ ਇਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਬਰਾੜ... ਅਗਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।