05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੋਟਰਸਾਈਕਲ ਚੋਰੀ

ਅਜੀਤ ਡੈਸਕ 24-11-2025
ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਜਾਣ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਪਿ੍ੰਸ ਪੁੱਤਰ ਤਰਲੋਕ ਸਿੰਘ ਵਾਸੀ ਮੁਰੱਬੇ ਵਾਲੀ ਗਲੀ ਅੰਮਿ੍ਤਸਰ ਨੇ ਦੱਸਿਆ ਕਿ ਉਹ ਰੋਜਾਨਾ ਦੀ ਤਰ੍ਹਾਂ ਸ਼ਾਮ 7:30 ਵਜੇ ਆਪਣੇ ਮੋਟਰਸਾਈਕਲ ਪੀ ਬੀ 02 ਡੀ ਟੀ 8315 'ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ | ਆਪਣਾ ਮੋਟਰਸਾਈਕਲ ਬਾਹਰ ਪਾਰਕਿੰਗ ਦੇ ਸਾਹਮਣੇ ਖੜਾ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚਲੇ ਗਏ | ਲਗਭਗ ਅੱਧੇ ਘੰਟੇ ਬਾਅਦ ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਮੋਟਰਸਾਈਕਲ ਉੱਥੇ ਮੌਜੂਦ ਨਹੀਂ ਸੀ | ਇਧਰ ਉਧਰ ਭਾਲ ਕੀਤੀ ਗਈ ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ | ਇਸ ਸੰਬੰਧੀ ਪੁਲਿਸ ਥਾਣਾ ਬੀ ਡਵੀਜ਼ਨ ਅੰਮਿ੍ਤਸਰ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ |
ਪਿਛਲੀ ਖ਼ਬਰ ਡਾ. ਗਗਨਦੀਪ ਕੌਰ ਵਲੋਂ ਅਧਿਆਪਕਾਂ ਲਈ ਤਿਆਰ ਕੀਤੀਆਂ ਐਪਸ ਤੇ ਵੈਬਸਾਈਟ ਬਣਾ ਕੇ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਲਵਾਰਾ ਦੇ ਗੁਰਦੁਆਰਾ ਸਾਹਿਬ ਨਾਲ ਲੱਗਦਾ ਸੂਰਾਂ ਦਾ ਵਾੜਾ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।