20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 9 ਦਿਨਾ ਸ਼ਾਮ ਦੇ ਗੁਰਮਤਿ ਸਮਾਗਮ ਲੜੀ ਸਮਾਪਤ

ਅਜੀਤ ਡੈਸਕ 25-11-2025

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਅਰੰਭੀ ਸ਼ਾਮ ਸਮੇਂ ਦੇ 9 ਵੱਡੇ ਗੁਰਮਤਿ ਸਮਾਗਮਾਂ ਦੀ ਲੜੀ ਦੇ ਅੱਜ ਆਖਰੀ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਗੁਰੂ ਬਾਜ਼ਾਰ 'ਚ ਕਥਾ- ਕੀਰਤਨ ਦੀ ਅੰਮਿ੍ਤਮਈ ਵਰਖਾ ਹੋਈ | ਇਸ ਦੌਰਾਨ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ, ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਅਤੇ ਭਾਈ ਹਰਪ੍ਰੀਤ ਸਿੰਘ ਅਖੰਡ ਕੀਰਤਨੀ ਜਥੇ ਵਲੋਂ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਸ਼ਹੀਦੀਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਸਟੇਜ ਸੰਚਾਲਕ ਦੀ ਸੇਵਾ ਭਾਈ ਅਮਰਜੀਤ ਸਿੰਘ ਨੇ ਨਿਭਾਈ | ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਮੁੱਖ ਸ਼ਤਾਬਦੀ ਸਮਾਗਮ ਅੱਜ 25 ਨਵੰਬਰ ਨੂੰ ਸਵੇਰੇ ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਦੇ ਮਹਿਲ ਵਿਖੇ ਹੋਵੇਗਾ | ਇਸ ਮੌਕੇ ਭਾਈ ਤਰਸੇਮ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਬਿਕਰਮਜੀਤ ਸਿੰਘ ਵਧੀਕ ਮੈਨੇਜਰ, ਭਾਈ ਗੁਰਸੇਵਕ ਸਿੰਘ ਗ੍ਰੰਥੀ ਗੁਰਦੁਆਰਾ ਗੁਰੂ ਕੇ ਮਹਿਲ, ਗੁਰਵਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਕੌਂਸਲਰ ਸਾਹਿਬ ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸਤਿੰਦਰ ਸਿੰਘ ਚਾਵਲਾ, ਗੁਰਬਖਸ਼ ਸਿੰਘ ਬੱਗਾ, ਭੁਪਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਅਵਤਾਰ ਸਿੰਘ ਖ਼ਾਲਸਾ, ਭਾਈ ਜਵਾਹਰ ਲਾਲ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਵਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅੱਜ ਦਾ ਮੁੱਖ ਸ਼ਹੀਦੀ ਸ਼ਤਾਬਦੀ ਸਮਾਗਮ:
ਮਿਤੀ : 25 ਨਵੰਬਰ, ਮੰਗਲਵਾਰ |
ਸਥਾਨ : ਗੁ: ਗੁਰੂ ਕੇ ਮਹਿਲ, ਗੁਰੂ ਬਾਜ਼ਾਰ |
ਸਮਾਂ: ਸਵੇੇਰੇ ਅੰਮਿ੍ਤ ਵੇਲੇ ਤੋਂ ਦੇਰ ਅੱਧੀ ਰਾਤ ਤੱਕ |

ਪਿਛਲੀ ਖ਼ਬਰ ਉਦਯੋਗਪਤੀ ਔਰਤ ਨੂੰ ਜ਼ਖ਼ਮੀ ਕਰਕੇ ਲੁਟੇਰੇ ਗਹਿਣੇ ਤੇ ਨਕਦੀ ਖੋਹ ਕੇ ਫਰਾਰ ਅਗਲੀ ਖ਼ਬਰ ਪਿ੍ੰਸੀਪਲ ਵਰਿਆਮ ਸਿੰਘ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।