29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵਿਧਾਇਕ ਧਾਲੀਵਾਲ ਵਲੋਂ ਗੁੱਲਗੜ੍ਹ ਤੱਕ ਬਣਨ ਵਾਲੀ ਸੜਕ ਅਤੇ ਨੌਮਣੀ ਨਾਲੇ 'ਤੇ ਬਣ ਰਹੇ ਪੁਲ ਦਾ ਨਿਰੀਖਣ

ਅਜੀਤ ਡੈਸਕ 03-12-2025

ਅਜਨਾਲਾ/ ਰਮਦਾਸ/ ਗੱਗੋਮਾਹਲ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਡਰੀਮ ਪ੍ਰੋਜੈਕਟ ਸਰਹੱਦੀ ਪਿੰਡ ਘੋਨੇਵਾਹਲਾ ਤੋਂ ਗੁਲਗੜ੍ਹ ਤੱਕ ਧੁੱਸੀ ਬੰਨ੍ਹ 'ਤੇ ਬਣਨ ਵਾਲੀ 40 ਕਿੱਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਅਤੇ ਪਿੰਡ ਘੁਮਰਾਏ ਨਜ਼ਦੀਕ ਨੌਮਣੀ ਨਾਲੇ 'ਤੇ ਬਣ ਰਹੇ ਪੁਲ ਦੇ ਕੰਮਾਂ ਦਾ ਨਿਰੀਖਣ ਕਰਦਿਆਂ ਮੌਕੇ 'ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸੜਕ ਅਤੇ ਪੁਲ ਬਣਾਉਣ ਦੇ ਕੰਮਾਂ ਵਿਚ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਇਨ੍ਹਾਂ ਕੰਮਾਂ ਵਿਚ ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਪਿਛਲੇ ਲੰਬੇ ਸਮੇਂ ਤੋਂ ਪਏ ਅਧੂਰੇ ਵਿਕਾਸ ਕਾਰਜਾਂ ਨੂੰ ਪੂਰੇ ਕਰਨਾ ਮੇਰਾ ਮੁੱਖ ਮਕਸਦ ਹੈ, ਜਿਸ ਲਈ ਉਨ੍ਹਾਂ ਵਲੋਂ ਜਿੱਥੇ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਕਾਰਜ ਜ਼ੋਰਾਂ ਨਾਲ ਚੱਲ ਰਹੇ ਹਨ, ਉੱਥੇ ਹੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਧੁੱਸੀ ਬੰਨ੍ਹ ਜੋ ਕਿ ਭਿਆਨਕ ਹੜ੍ਹਾਂ ਕਾਰਨ ਕਾਫੀ ਥਾਵਾਂ ਤੋਂ ਟੁੱਟ ਗਿਆ ਦੇ ਉੱਪਰ 18 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਸੜਕ ਆਉਂਦੇ ਕੁਝ ਮਹੀਨਿਆਂ ਵਿਚ ਹੀ ਲੋਕਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ | ਸ: ਧਾਲੀਵਾਲ ਨੇ ਪਿੰਡ ਘੁਮਰਾਏ ਨੇੜੇ ਨੌਮਣੀ ਨਾਲੇ ਉੱਪਰ ਬਣ ਰਹੇ ਪੁਲ ਬਾਰੇ ਦੱਸਿਆ ਕਿ ਇਸ ਨਾਲ 5-6 ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜ਼ਮੀਨ ਵਿਚ ਖੇਤੀ ਕਰਨ ਜਾਣ ਲਈ ਕਾਫੀ ਆਸਾਨੀ ਹੋ ਜਾਵੇਗੀ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਅੱੈਸ.ਡੀ.ਓ. ਪੀ. ਡਬਲਿਊ. ਡੀ. ਇੰਜ. ਮਨਜਿੰਦਰ ਸਿੰਘ ਮੱਤੇਨੰਗਲ, ਐੱਸ.ਡੀ.ਓ ਮੰਡੀ ਬੋਰਡ ਇੰਜੀ. ਰਾਵਲ ਸਿੰਘ, ਸਾਬਕਾ ਸਰਪੰਚ ਪਿ੍ਥਵੀਪਾਲ ਸਿੰਘ ਘੋਨੇਵਾਲਾ, ਆਪ ਸ਼ਹਿਰੀ ਰਮਦਾਸ ਦੇ ਪ੍ਰਧਾਨ ਹਰਪਾਲ ਸਿੰਘ ਸਿੰਧੀ, ਸਰਪੰਚ ਰਾਜਵਿੰਦਰ ਸਿੰਘ ਰਾਜਾ ਪੰਜਗਰਾਈਾ ਵਾਹਲਾ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖ਼ਸ਼, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਜੇ.ਈ. ਰਣਜੀਤ ਸਿੰਘ, ਬਲਾਕ ਅਫ਼ਸਰ ਰਾਜਬੀਰ ਸਿੰਘ ਲੱਖੂਵਾਲ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਪ੍ਰਧਾਨ ਗੁਰਪ੍ਰਤਾਪ ਸਿੰਘ ਪੱਡਾ, ਪ੍ਰਧਾਨ ਸੰਦੀਪ ਸਿੰਘ ਖਹਿਰਾ, ਨੰਬਰਦਾਰ ਅਵਤਾਰ ਸਿੰਘ, ਦਿਨੇਸ਼ ਕੁਮਾਰ, ਸਰਪੰਚ ਪੰਜਾਬ ਸਿੰਘ ਪਛੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ 3 ਦੋਸ਼ੀ ਗਿ੍ਫਤਾਰ ਅਗਲੀ ਖ਼ਬਰ ਸੀ.ਕੇ.ਡੀ. ਸਕੂਲ ਵਿਖੇ ਰੌਸ਼ਨੀ 'ਤੇ ਆਵਾਜ਼ ਆਧਾਰਿਤ ਧਾਰਮਿਕ ਨਾਟਕ ਦੀ ਪੇਸ਼ਕਾਰੀ ਪ੍ਰਧਾਨ ਡਾ: ਨਿੱਜਰ ਤੇ ਸ੍ਰੀਮਤੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।