17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰੈੱਡ ਰਿਬਨ ਕਲੱਬ ਵਲੋਂ ਏਡਜ਼ ਜਾਗਰੂਕਤਾ ਲਈ ਤਿੰਨ ਦਿਨਾਂ ਮੁਹਿੰਮ ਸਮਾਪਤ

ਅਜੀਤ ਡੈਸਕ 04-12-2025
ਅੰਮਿ੍ਤਸਰ, 3 ਦਸੰਬਰ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਦੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਰੀਨਾ ਤਲਵਾੜ ਦੀ ਰਹਿਨੁਮਾਈ ਹੇਠ 'ਵਿਸ਼ਵ ਏਡਜ਼ ਦਿਵਸ' ਨੂੰ ਸਮਰਪਿਤ ਏਡਜ਼ ਜਾਗਰੂਕਤਾ ਲਈ ਤਿੰਨ ਦਿਨਾਂ ਮੁਹਿੰਮ ਸਮਾਪਤ ਹੋ ਗਈ | ਪਿ੍ੰ. ਡਾ. ਤਲਵਾੜ ਨੇ ਦੱਸਿਆ ਕਿ ਕਲੱਬ ਦੇ ਇੰਚਾਰਜ ਪ੍ਰੋ. ਮੀਨਾਕਸ਼ੀ ਅਤੇ ਪ੍ਰੋ. ਕਿਰਨਦੀਪ ਕੌਰ ਦੀ ਨਿਗਰਾਨੀ ਹੇਠ ਚੱਲੀ ਇਸ ਮੁਹਿੰਮ ਦੇ ਪਹਿਲੇ ਦਿਨ ਜਾਗਰੂਕਤਾ ਰੈਲੀ ਕੱਢੀ ਗਈ, ਦੂਜੇ ਦਿਨ ਪੋਸਟਰ ਮੇਕਿੰਗ ਅਤੇ ਤੀਜੇ ਭਾਵ ਆਖਰੀ ਦਿਨ ਆਮ ਲੋਕਾਂ ਨੂੰ ਏਡਜ਼ ਦੀ ਰੋਕਥਾਮ, ਲੱਛਣਾਂ ਅਤੇ ਜਾਗਰੂਕਤਾ ਬਾਰੇ ਪੈਂਫਲੇਟ ਵੰਡੇ ਗਏ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਬਿਜਲੀ ਬੋਰਡ ਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਨਵੀਂ ਇਮਾਰਤ ਦਾ ਲੈਂਟਰ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।