17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਐੱਨ. ਸੀ. ਸੀ. ਦਿਵਸ ਮਨਾਇਆ <br/>

ਅਜੀਤ ਡੈਸਕ 04-12-2025
ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮਿ੍ਤਸਰ ਵਲੋਂ ਐੱਨ. ਸੀ. ਸੀ. ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਆਰਮੀ ਵਿੰਗ, 9 ਪੰਜਾਬ ਬਟਾਲੀਅਨ ਐੱਨ. ਸੀ. ਸੀ., ਅੰਮਿ੍ਤਸਰ ਦੇ ਕੈਡਿਟਾਂ ਨੇ ਦੇਸ਼ ਭਗਤੀ ਅਤੇ ਕਮਿਊਨਿਟੀ ਅÏਰੀਐਂਟਡ ਗਤੀਵਿਧੀਆਂ ਦੀ ਇਕ ਲੜੀ 'ਚ ਹਿੱਸਾ ਲਿਆ | ਇਸ ਮੌਕੇ ਦੇ ਸੰਬੰਧ 'ਚ ਕੈਡਿਟਾਂ ਨੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਣ ਲਈ ਕਾਲਜ ਕੈਂਪਸ 'ਚ ਪੌਦੇ ਲਗਾਏ ਅਤੇ ਐੱਨ. ਸੀ. ਸੀ. ਦੀ ਸਹੁੰ ਚੁੱਕ ਕੇ ਅਨੁਸ਼ਾਸਨ, ਏਕਤਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਆਪਣੇ ਸਮਰਪਣ ਦੀ ਪੁਸ਼ਟੀ ਕੀਤੀ | ਸੂਬੇਦਾਰ ਦਿਗਵਿਜੇ ਕੁਮਾਰ, ਜੇ. ਸੀ. ਓ., 9 ਪੰਜਾਬ ਬਟਾਲੀਅਨ ਐੱਨ. ਸੀ. ਸੀ. ਅੰਮਿ੍ਤਸਰ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ | ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕੈਡਿਟਾਂ ਨੂੰ ਸਮਾਜ 'ਚ ਅਰਥਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨ ਦਾ ਸਵਾਗਤ ਕਰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੀ. ਬੀ. ਕੇ. ਡੀ. ਏ. ਵੀ. ਕਾਲਜ ਨੇ ਹਮੇਸ਼ਾਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਚਰਿੱਤਰ ਨਿਰਮਾਣ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਐੱਨ. ਸੀ. ਸੀ. ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼ ਭਗਤੀ ਪੈਦਾ ਕਰਨ 'ਚ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਕਰਨਲ ਜੇ.ਜੇ. ਜਡੇਜਾ 9 ਪੰਜਾਬ ਬਟਾਲੀਅਨ ਐੱਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਨੇ ਵੀ ਕੈਡਿਟਾਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਲੈਫਟੀਨੈਂਟ ਡਾ. ਅਮਨਦੀਪ ਕੌਰ (ਏ.ਐੱਨ.ਓ.), ਡਾ. ਅਦਿਤੀ ਜੈਨ ਅਤੇ ਅਨੁਰਾਗ ਗੁਪਤਾ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਖੇਡ ਮੁਕਾਬਲੇ <br/> ਅਗਲੀ ਖ਼ਬਰ ਕੌਮੀ ਮਹਿਲਾ ਕਮਿਸ਼ਨ ਅੱਜ ਅੰਮਿ੍ਤਸਰ 'ਚ ਕਰੇਗੀ ਮਹਿਲਾ ਜਨ ਸੁਣਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।