17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਚਾਇਤ ਸੰਮਤੀ ਹਰਸਾ ਛੀਨਾ ਲਈ 26 ਅਤੇ ਚੁਗਾਵਾਂ ਲਈ 22 ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 04-12-2025
ਰਾਜਾਸਾਂਸੀ/ਹਰਸਾ ਛੀਨਾ, 3 ਦਸੰਬਰ (ਖੀਵਾ, ਕੜਿਆਲ)-ਸੁਬਾਈ 'ਚ ਕਮਿਸ਼ਨ ਵਲੋਂ ਸੂਬੇ ਅੰਦਰ ਕਰਵਾਈਆਂ ਜਾ ਰਹੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਚਜ਼ਦਗੀ ਪੱਤਰ ਦਾਖਲ ਕਰਨ ਲਈ ਨਿਰਧਾਰਿਤ ਕੀਤੇ ਸਮੇਂ ਦੇ ਤੀਸਰੇ ਦਿਨ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਵੱਡੀ ਗਿਣਤੀ ਵਿਚ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਚਾਇਤ ਸੰਮਤੀ ਹਰਸਾ ਛੀਨਾ ਅਤੇ ਪੰਚਾਇਤ ਸੰਮਤੀ ਚੋਗਾਵਾਂ ਦੇ ਰਿਟਰਨਿੰਗ ਅਫਸਰ -ਕਮ-ਐੱਸਡੀਐੱਮ ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਤਹਿਸੀਲਦਾਰ ਲੋਪੋਕੇ ਕਵਲਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਤੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਅੱਜ ਪੰਚਾਇਤ ਸੰਮਤੀ ਹਰਸਾ ਛੀਨਾ ਲਈ ਕੁਲ 26 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਚੁਗਾਵਾਂ ਲਈ 22 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕਰਵਾਏ | ਉਨ੍ਹਾਂ ਦੱਸਿਆ ਕਿ 4 ਦਸੰਬਰ ਦਿਨ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਹੋਏਗਾ ਅਤੇ ਇਸ ਦਿਨ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ, ਇਸ ਦੇ ਨਾਲ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਦਸੰਬਰ ਦਿਨ ਸ਼ੁਕਰਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਏਗੀ ਅਤੇ 6 ਦਸੰਬਰ ਨੂੰ ਕਾਗਜ਼ ਵਾਪਸ ਲਏ ਜਾ ਸਕਦੇ | ਇਸ ਸਮੇਂ ਉਨ੍ਹਾਂ ਨਾਲ ਰਵਿੰਦਰ ਸਿੰਘ ਰੀਡਰ ਐੱਸਡੀਐੱਮ ਲੋਪੋਕੇ, ਜਗਜੀਤ ਸਿੰਘ ਛੀਨਾ ਰੀਡਰ ਤਹਿਸੀਲਦਾਰ ਲੋਪੋਕੇ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਅਰਪਿਤਾ ਕੌਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਅਗਲੀ ਖ਼ਬਰ ਅੰਮਿ੍ਤਸਰ ਬੱਸ ਸਟੈਂਡ 'ਚ ਮੁੜ ਪਰਤੀ ਰੌਣਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।