ਅੰਮਿ੍ਤਸਰ, 4 ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ 'ਚ ਨਜ਼ਰਬੰਦ ਚਲੇ ਆ ਰਹੇ ਅਤੇ ਅੱਜਕੱਲ ਸਿਹਤ ਠੀਕ ਨਾ ਹੋਣ ਕਰਕੇ ਹਸਪਤਾਲ ਵਿਖੇ ਦਾਖਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜ ਕੇ ਹਾਲ ਜਾਣਿਆ | ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਭਾਈ ਖੈੜਾ ਨਾਲ ਮੁਲਾਕਾਤ ਕਰਨ ਆਏ ਸਕੱਤਰ ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ 'ਚ ਵੀ ਇਸ ਸੰਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ |