ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਨਸ਼ਿਆਂ ਵਿਰੁੱਧ ਵੱਖਵੱਖ ਪੁਲਿਸ ਥਾਣਿਆਂ ਨੂੰ ਕੀਤੀਆਂ ਗਈਆਂ ਹਦਾਇਤਾਂ 'ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਐੱਸ. ਆਈ. ਜਗਜੀਤ ਸਿੰਘ ਵਲੋਂ ਏ. ਐੱਸ. ਆਈ. ਵਿਕਰਮਜੀਤ ਸਿੰਘ, ਏ.ਐੱਸ.ਆਈ. ਸੁਰਜੀਤ ਸਿੰਘ, ਏ. ਐੱਸ. ਆਈ. ਸਰਬਜੀਤ ਸਿੰਘ, ਏ. ਐੱਸ. ਆਈ. ਪਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਦੀ ਪੱਤੀ ਬਹਿਣੀਵਾਲ ਮੌੜ ਮੜੀਆਂ ਵਾਲਾ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਰਾਹੁਲ ਪੁੱਤਰ ਅਵਤਾਰ ਸਿੰਘ ਵਾਸੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
05-12-2025