09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਰਟ ਗੈਲਰੀ ਵਿਖੇ ਕੋਲੰਬੀਆ ਦੇ ਕਲਾਕਾਰਾਂ ਵਲੋਂ ਆਪਣੇ ਸੱਭਿਆਚਾਰ ਦਾ ਪ੍ਰਦਰਸ਼ਨ

ਅਜੀਤ ਡੈਸਕ 05-12-2025
ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਵਿਖੇ ਡਾ: ਦਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ 'ਗਲੋਬਲ ਫਿਊਜ਼ਨ ਆਫ਼ ਵਰਲਡ ਕਲਚਰਜ਼ 2025' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਾ. ਮਾਰੀਆ ਮੇਲੇਂਡੇਜ਼ ਦੀ ਅਗਵਾਈ ਕੋਲੰਬੀਆ ਦੇ 18 ਕਲਾਕਾਰਾਂ ਵਲੋਂ ਉਥੋਂ ਦਾ ਸੰਗੀਤ ਅਤੇ ਨਾਚ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਆਰਟ ਗੈਲਰੀ ਦੇ ਪ੍ਰਧਾਨ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਡਾ: ਦਵਿੰਦਰ ਸਿੰਘ ਛੀਨਾ ਨੇ ਕਲਾਕਾਰਾਂ ਨਾਲ ਜਾਣ ਪਹਿਚਾਣ ਕਰਵਾਈ ਅਤੇ ਕੋਲੰਬੀਆ ਦੇ ਸਭਿਆਚਾਰ ਬਾਰੇ ਅਤੇ ਨਾਚ 'ਤੇ ਰੋਸ਼ਨੀ ਪਾਈ | ਇਸ ਦੌਰਾਨ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਡਾ: ਦਵਿੰਦਰ ਸਿੰਘ ਛੀਨਾ ਵਲੋਂ ਸਭਿਆਚਾਰ ਦੇ ਅਦਾਨ ਪ੍ਰਦਾਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਪੰਜਾਬ ਦੇ ਸਭਿਆਚਾਰ ਨੂੰ ਵਿਦੇਸ਼ਾਂ ਨੂੰ ਪ੍ਰਫੁਲਤ ਕਰਨ ਅਤੇ ਵਿਦੇਸ਼ੀ ਸਭਿਆਚਾਰ ਤੋਂ ਪੰਜਾਬੀਆਂ ਨੂੰ ਜਾਣੂ ਕਰਵਾਉਣਾ ਬਹੁਤ ਵਧੀਆ ਯਤਨ ਹੈ | ਇਸ ਦੌਰਾਨ ਆਰਟ ਗੈਲਰੀ ਦੇ ਆਨਰੇਰੀ ਸਕੱਤਰ ਡਾ: ਪੀ.ਐੱਸ. ਗਰੋਵਰ ਵਲੋਂ ਮੰਚ ਦਾ ਸੰਚਾਲਨ ਕਰਦੇ ਹੋਏ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਅਜਿਹੇ ਪ੍ਰੋਗਰਾਮ ਕਰਨ ਲਈ ਉਨ੍ਹਾਂ ਨੂੰ ਮੁੜ ਸੱਦਾ ਦਿੱਤਾ ਗਿਆ | ਇਸ ਦੌਰਾਨ ਆਰਟ ਗੈਲਰੀ ਵਲੋਂ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਡਾ: ਗਰੋਵਰ ਵਲੋਂ ਆਏ ਵਿਦੇਸ਼ੀ ਮਹਿਮਾਨਾਂ ਅਤੇ ਡਾ: ਦਵਿੰਦਰ ਸਿੰਘ ਛੀਨਾ ਨੂੰ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸੁਖਪਾਲ ਸਿੰਘ, ਤੇਜਿੰਦਰ ਕੌਰ ਛੀਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦੀ ਦੂਸਰੀ ਮੰਜ਼ਿਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ ਵਿਖੇ ਗਵਾਚੇ ਗਹਿਣੇ ਅਤੇ ਨਕਦੀ ਪੁਲਿਸ ਨੇ ਕੀਤੇ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।