09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗੁਰਦੁਆਰਾ ਸਿੰਘ ਸਭਾ ਦੀ ਦੂਸਰੀ ਮੰਜ਼ਿਲ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 05-12-2025
ਚੱਬਾ, 4 ਨਵੰਬਰ (ਜੱਸਾ ਅਣਜਾਣ)-ਅੰਮਿ੍ਤਸਰ-ਤਰਨਤਾਰਨ ਰੋਡ ਅੱਡਾ ਗੁਰੂਵਾਲੀ ਨੇੜੇ ਪੈਂਦੇ ਇਲਾਕੇ ਦਵਿੰਦਰ ਨਗਰ ਵਿਖੇ ਗੁਰਦੁਆਰਾ ਸਿੰਘ ਸਭਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਦੂਸਰੀ ਮੰਜ਼ਿਲ ਦਾ ਨੀਂਹ ਪੱਥਰ ਗੁਰਦੁਆਰਾ ਲੋਕਲ ਕਮੇਟੀ ਦੇ ਪ੍ਰਧਾਨ ਕੈਪਟਨ ਗੁਰਬਚਨ ਸਿੰਘ ਅਤੇ ਗ੍ਰੰਥੀ ਰਵਿੰਦਰ ਸਿੰਘ ਵਲੋਂ ਬਾਕੀ ਅਹੁਦੇਦਾਰਾਂ ਅਤੇ ਇਲਾਕੇ ਦੇ ਮੁਹਤਬਰਾਂ ਦੀ ਹਾਜ਼ਰੀ 'ਚ ਰੱਖਿਆ ਗਿਆ | ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਕਮੇਟੀ ਦੇ ਪ੍ਰਧਾਨ ਕੈਪਟਨ ਗੁਰਬਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੰਗਤਾਂ ਦੇ ਸਹਿਯੋਗ ਨਾਲ ਅੱਜ ਨਵੀਂ ਸ਼ੁਰੂ ਕੀਤੀ ਬਿਲਡਿੰਗ ਵਿਚ ਮੁਕੰਮਲ ਹੋਣ 'ਤੇ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਕੈਪਟਨ ਗੁਰਬਚਨ ਸਿੰਘ ਵਲੋਂ ਮੁਹਤਬਰਾਂ ਅਤੇ ਗ੍ਰੰਥੀ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਜਗਰੂਪ ਸਿੰਘ, ਨਿਸ਼ਾਨ ਸਿੰਘ, ਗੁਰਵੇਲ ਸਿੰਘ, ਹਰਵਿੰਦਰ ਸਿੰਘ, ਜੈਮਲ ਸਿੰਘ, ਰਘਬੀਰ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ, ਦਲਬੀਰ ਸਿੰਘ ਢੋਲਣ, ਠੇਕੇਦਾਰ ਹਰਜਿੰਦਰ ਸਿੰਘ, ਸੂਬੇਦਾਰ ਪ੍ਰਗਟ ਸਿੰਘ, ਅੰਮਿ੍ਤਪਾਲ ਸਿੰਘ, ਜੋਗਿੰਦਰ ਸਿੰਘ ਪੀ. ਪੀ. ਜਰਮਨਦੀਪ ਸਿੰਘ, ਨਵਪ੍ਰੀਤ ਸਿੰਘ ਕੈਨੇਡਾ, ਗੁਰਲਾਗਤ ਸਿੰਘ, ਅਵਤਾਰ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਅੰਮਿ੍ਤਸਰ ਗੋਲਡਨ ਗੇਟ ਤੋਂ ਕ੍ਰਿਸਮਸ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਆਰਟ ਗੈਲਰੀ ਵਿਖੇ ਕੋਲੰਬੀਆ ਦੇ ਕਲਾਕਾਰਾਂ ਵਲੋਂ ਆਪਣੇ ਸੱਭਿਆਚਾਰ ਦਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।