09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਚੋਣਾਂ 'ਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ : ਸੁੱਖ ਸਰਕਾਰੀਆ ਰਾਜਾਸਾਂਸੀ ਵਿਖੇ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਗੁੰਡਾਗਰਦੀ ਦਾ ਸਾਬਕਾ ਮੰਤਰੀ ਵਲੋਂ ਵਿਰੋਧ

ਅਜੀਤ ਡੈਸਕ 05-12-2025
ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਆਪ ਆਗੂ ਹੋਛੇ ਹੱਥਕੰਡੇ ਵਰਤ ਰਹੇ ਹਨ ਜਿਸ ਤਹਿਤ ਉਮੀਦਵਾਰਾਂ ਦੇ ਕਾਗਜ਼ ਪਾੜਨੇ ਤੇ ਜਬਰੀ ਕਾਗਜ਼ ਦਾਖਲ ਕਰਨ ਤੋਂ ਰੋਕਣਾ ਜ਼ਮਹੂਰੀਅਤ ਦਾ ਕਤਲ ਹੈ ਅਤੇ ਇਹ ਧੱਕੇਸ਼ਾਹੀ ਕਰਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਅੱਜ ਇੱਥੇ ਸ਼ਾਮ ਵੇਲੇ ਆਪਣੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਸਾਬਕਾ ਮੰਤਰੀ ਤੇ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕੀਤਾ | ਉਨ੍ਹਾਂ ਦਸਿਆ ਕਿ ਹਰਸਾ ਛੀਨਾ ਤੇ ਚੋਗਾਵਾਂ ਬਲਾਕ ਦੀਆਂ ਨਾਮਜ਼ਦਗੀਆਂ ਭਰਨ ਮੌਕੇ ਅੱਜ ਰਾਜਾਸਾਂਸੀ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਹੈ ਜਿਸ 'ਚ ਕਾਂਗਰਸੀ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਖੋਹੇ ਗਏ ਤੇ ਕਾਂਗਰਸੀ ਉਮੀਦਵਾਰਾਂ ਨੂੰ ਸੱਟਾਂ ਲਾ ਕੇ ਜ਼ਖ਼ਮੀ ਕੀਤਾ ਗਿਆ | ਇਸੇ ਤਰ੍ਹਾਂ ਉਨ੍ਹਾਂ ਦਾ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਿਹਾ ਉਮੀਦਵਾਰ ਭਰਨ ਉਪਰੰਤ ਇਥੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਨਾਮਜ਼ਦਗੀ ਭਰਨ ਲਈ ਆਇਆ ਗਿਆ ਸੀ ਤਾਂ ਉਸਦੇ ਨਾਲ ਵੀ ਆਪ ਆਗੂਆਂ ਵਲੋਂ ਦੁਰਵਿਹਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਉਮੀਦਵਾਰ ਅੱਜ ਆਖ਼ਰੀ ਦਿਨ ਕਾਗਜ਼ ਦਾਖਲ ਕਰਵਾਉਣ 'ਚ ਸਫਲ ਰਹੇ ਹਨ ਤੇ ਉਨ੍ਹਾਂ ਨੇ ਸਰਕਾਰੀ ਗੁੰਡਾਗਰਦੀ ਦਾ ਡੱਟ ਕੇ ਸਾਹਮਣਾ ਕੀਤਾ ਹੈ | ਪੁਲਿਸ ਇਨ੍ਹਾਂ ਕੁਝ ਹੋਣ ਦੇ ਬਾਵਜੂਦ ਮੂਕ ਦਰਸ਼ਕ ਬਣੀ ਰਹੀ | ਉਨ੍ਹਾਂ ਦਸਿਆ ਕਿ ਉਨ੍ਹਾਂ ਦੇ ਚੋਗਾਵਾਂ ਤੋਂ 20 ਤੇ ਹਰਸ਼ਾ ਛੀਨਾ ਤੋਂ 15 ਉਮੀਦਵਾਰ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਖਦਸ਼ਾ ਹੈ ਕਿ ਸਾਡੇ ਉਮੀਦਵਾਰਾਂ ਦੇ ਕਾਗਜ਼ ਆਪ ਆਗੂ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਰੱਦ ਕਰਵਾ ਸਕਦੇ ਹਨ | ਇਸ ਮੌਕੇ ਦਿਲਰਾਜ ਸਿੰਘ ਸਰਕਾਰੀਆ ਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਲੋਂ ਤਿੰਨ ਦਿਨਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਰਾਜਾਸਾਂਸੀ ਹਲਕੇ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਤਣਾਅ * ਕਾਂਗਰਸੀ ਵਰਕਰ 'ਤੇ ਕੀਤਾ ਜਾਨਲੇਵਾ ਹਮਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।