09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੁਲਤਾਨਵਿੰਡ ਥਾਣਾ ਮੁਖੀ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 05-12-2025
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)—ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ, ਏ.ਐੱਸ.ਆਈ ਪਲਵਿੰਦਰ ਸਿੰਘ ਅਤੇ ਸਿਪਾਹੀ ਦਲਜੀਤ ਸਿੰਘ ਅੱਜ ਛੇਵੇਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਦੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਰਣਜੋਧ ਸਿੰਘ, ਰਵਿੰਦਰ ਸਿੰਘ ਕਲਰਕ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਵਲੋਂ ਗੁਰੂ ਘਰ ਦੀ ਬਖ਼ਸ਼ਿਸ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁੱਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਮੈਨੂੰ ਜਿੱਥੇ ਕਿਤੇ ਡਿਊਟੀ ਕਰਨ ਦਾ ਮੌਕਾ ਮਿਲਦਾ ਹੈ ਤਾਂ ਸਭ ਤੋਂ ਪਹਿਲਾਂ ਗੁਰੂ ਘਰ ਹਾਜ਼ਰੀ ਭਰ ਕੇ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰਦਾ ਹਾਂ |
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ-2025 ਵਿਰੁੱਧ ਸਬ ਡਿਵੀਜ਼ਨ ਦਫਤਰਾਂ ਅੱਗੇ ਧਰਨੇ 8 ਨੂੰ ਅਗਲੀ ਖ਼ਬਰ 13 ਨੂੰ ਲਗੇਗੀ ਅੰਮਿ੍ਤਸਰ 'ਚ ਕੌਮੀ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।