09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਐੱਨ.ਸੀ.ਸੀ. ਸਥਾਪਨਾ ਦਿਵਸ ਮਨਾਇਆ

ਅਜੀਤ ਡੈਸਕ 05-12-2025
ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 77ਵਾਂ ਐੱਨ. ਸੀ. ਸੀ. ਸਥਾਪਨਾ ਦਿਵਸ ਮਨਾਇਆ ਗਿਆ | ਇਸ ਦੌਰਾਨ 9 ਪੰਜਾਬ ਬਟਾਲੀਅਨ ਐੱਨ. ਸੀ. ਸੀ. ਦੇ ਆਰਮੀ ਵਿੰਗ ਨੇ ਰੰਗੀਨ ਪੋਸਟਰ-ਮੇਕਿੰਗ ਮੁਕਾਬਲੇ ਅਤੇ ਪ੍ਰੇਰਨਾਦਾਇਕ ਭਾਸ਼ਣਾਂ ਰਾਹੀਂ ਆਪਣੀ ਦੇਸ਼ ਭਗਤੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ, ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਨੇ ਵਿਦਿਆਰਥੀਆਂ ਦੀ ਕੁਦਰਤ ਪ੍ਰਤੀ ਸੰਵੇਦਨਸ਼ੀਲਤਾ ਨੂੰ ਵਧਾਇਆ, ਨਸ਼ਾ ਮੁਕਤ ਭਾਰਤ ਬਾਰੇ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਗਈ ਅਤੇ ਰਾਸ਼ਟਰੀ ਸੇਵਾ ਪ੍ਰਤੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਤੋਂ ਇਲਾਵਾ ਰਾਸ਼ਟਰੀ ਸੇਵਾ, ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮਹੱਤਵ ਨੂੰ ਉਜਾਗਰ ਕਰਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ | ਪਿ੍ੰਸੀਪਲ ਕਿਰਨਜੀਤ ਬੱਲ ਨੇ ਐਨ. ਸੀ. ਸੀ. ਕੈਡਿਟਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਉਮਰਪੁਰਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਬਾਬਾ ਗੁਰਬਖਸ਼ ਸਿੰਘ ਨਿਹੰਗ ਦਾ ਸ਼ਹੀਦੀ ਅਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।