ਮਾਨਾਂਵਾਲਾ, 8 ਦਸੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਅੰਮਿ੍ਤਸਰ ਦੇ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਵਲੋਂ ਕਮਿਊਨਿਟੀ ਹੈਲਥ ਸੈਂਟਰ, ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ ¢ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਨੇ ਚੈਕਿੰਗ ਦੌਰਾਨ ਸਟਾਫ਼ ਦੀ ਹਾਜ਼ਰੀ, ਓ.ਪੀ.ਡੀ., ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐੱਮ.ਸੀ.ਐੱਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿਚ ਜਾ ਕੇ ਮੁਕੰਮਲ ਹਰਕੇ ਵਿਭਾਗ ਦੇ ਕੰਮ ਕਾਜ ਨੂੰ ਤਸੱਲੀ ਨਾਲ ਦੇਖਿਆ ਤੇ ਸਮੂਹ ਸਟਾਫ ਨੂੰ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਸਮੇਤ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਅਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਵਿਚੋਂ ਮਿਲ ਰਹੀਆਂ ਮੁਫਤ ਦਵਾਈਆਂ, ਲੈਬ ਟੈਸਟ ਆਦਿ ਸਹੂਲਤਾਂ ਬਾਰੇ ਵੀ ਪੁੱਛ-ਪੜਤਾਲ ਕੀਤੀ | ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਨੇ ਡਾਕਟਰਾਂ ਤੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ ਅਤੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਅਨਰੋਲਮੈਂਟ ਸਮੇਂ ਸਿਰ ਕੀਤੀ ਜਾਵੇ | ਇਸ ਦੌਰਾਨ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਨੂੰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਐਸੋਸੀਏਸ਼ਨ ਵਲੋਂ ਗੁਰਵਿੰਦਰ ਕੌਰ, ਸਰਬਜੀਤ ਕੌਰ ਮੱਲੀਆਂ, ਕੁਲਵਿੰਦਰ ਕੌਰ ਆਦਿ ਨੇ ਆਪਣੀਆਂ ਮੁਸ਼ਕਿਲਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟÏਲ, ਜ਼ਿਲ੍ਹਾ ਐਮ.ਈ. ਆਈ. ਓ. ਅਮਰਦੀਪ ਸਿੰਘ, ਮੈਡੀਕਲ ਅਫਸਰ ਡਾ. ਤਮੰਨਾ, ਡਾ. ਨੇਹਾ, ਗੁਰਮੇਲ ਸਿੰਘ, ਜਸਬੀਰ ਕੌਰ, ਸੌਰਵ ਸ਼ਰਮਾ, ਬਲਰਾਜ ਸਿੰਘ, ਰਾਜਵਿੰਦਰਪਾਲ ਕੌਰ ਆਦਿ ਹਾਜ਼ਰ ਸਨ |