17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੰਮਿ੍ਤਸਰ ਫੇਰੀ ਦੌਰਾਨ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਅਸ਼ੀਰਵਾਦ ਲਿਆ ਅਤੇ ਸਰਬਤ ਭਲੇ ਦੀ ਅਰਦਾਸ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਪ੍ਰਸ਼ਾਦ ਅਤੇ ਸਿਰੋਪਾਓ ਭੇਟ ਕੀਤਾ | ਇਸ ਤੋਂ ਪਹਿਲਾਂ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਨਿੱਘਾ ਸਵਾਗਤ ਕੀਤਾ ਅਤੇ ਕਮੇਟੀ ਵਲੋਂ ਉਨ੍ਹਾਂ ਨੂੰ ਮੰਦਰ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪ੍ਰਵੇਸ਼ ਵਰਮਾ, ਆਸ਼ਿਸ਼ ਸੂਦ, ਕਪਿਲ ਮਿਸ਼ਰਾ ਤੋਂ ਇਲਾਵਾ ਕਮੇਟੀ ਦੇ ਸਰਪ੍ਰਸਤ ਡਾ. ਰਾਕੇਸ਼ ਸ਼ਰਮਾ, ਮੀਤ ਪ੍ਰਧਾਨ ਸੁਧੀਰ ਸ੍ਰੀਧਰ, ਰਮਾ ਮਹਾਜਨ, ਹਰਵਿੰਦਰ ਸੰੰਧੂ ਸਮੇਤ ਵੱਡੀ ਗਿਣਤੀ 'ਚ ਭਾਜਪਾ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਵਾਉਣ 'ਚ ਬਾਬਾ ਬੇਦੀ ਅਤੇ ਬਾਬਾ ਰਾਮਪੁਰ ਖੇੜੇ ਵਾਲਿਆਂ ਦਾ ਅਹਿਮ ਰੋਲ : ਚੇਅਰਮੈਨ ਭੋਮ... ਅਗਲੀ ਖ਼ਬਰ ਰੋਟਰੀ ਇੰਟਰਨੈਸ਼ਨਲ ਡਿਸਟਿ੍ਕਟ-3070 ਨੇ ਹੜ੍ਹ ਪੀੜਤਾਂ ਨੂੰ ਰਸੋਈ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।