17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ 'ਚ ਡਾ. ਦਲਵੀਰ ਸਿੰਘ ਪੰਨੂ (ਸਿੱਖ ਸਕਾਲਰ ਯੂ. ਐੱਸ. ਏ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਦਲਵੀਰ ਸਿੰਘ ਪੰਨੂ ਨੇ ਵਿਦਿਆਰਥੀਆਂ ਦੇ ਨਾਲ ਪਾਕਿਸਤਾਨ ਵਿਚਲੇ ਸਿੱਖ ਧਾਰਮਿਕ ਅਸਥਾਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪਾਕਿਸਤਾਨ ਦੇ ਸਰਹੱਦੀ ਖੇਤਰਾਂ, ਸਿੱਖ ਕੌਮ ਦੀ ਵਿਰਾਸਤ ਅਤੇ ਇਤਿਹਾਸਕ ਸਰੋਤਾਂ ਬਾਬਤ ਜਾਣਕਾਰੀ ਦਿੱਤੀ | ਇਸ ਵਿਸ਼ੇਸ਼ ਲੈਕਚਰ ਦੀ ਪ੍ਰਧਾਨਗੀ ਡਾ. ਬਲਵੰਤ ਸਿੰਘ ਢਿੱਲੋਂ (ਰਿਟਾਇਰਡ ਪ੍ਰੋ. ਅਤੇ ਡਾਇਰੈਕਟਰ 'ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ') ਨੇ ਕੀਤੀ | ਇਸ ਮੌਕੇ ਡਾ. ਸੋਹਲ (ਰਿਟਾਇਰਡ ਪ੍ਰੋ. ਹਿਸਟਰੀ ਵਿਭਾਗ), ਪ੍ਰੋ. ਅਮਰਜੀਤ ਸਿੰਘ (ਸਿੱਖ ਸਟੱਡੀਜ਼ ਚੇਅਰ), ਡਾ. ਭਾਰਤਵੀਰ ਕੌਰ ਸੰਧੂ (ਮੁੱਖੀ, ਗੁਰੂ ਨਾਨਕ ਅਧਿਐਨ ਵਿਭਾਗ) ਡਾ. ਮੁਹੱਬਤ ਸਿੰਘ, ਡਾ. ਸੁਖਦੇਵ ਸਿੰਘ, ਖੋਜ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਇਨਵਿਕਟਸ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਅਗਲੀ ਖ਼ਬਰ ਡਾ. ਸਿੱਧੂ ਨੇ ਕਾਂਗਰਸ ਦੇ ਭਿ੍ਸ਼ਟਾਚਾਰ ਵਾਲੇ ਚਿਹਰੇ ਦਾ ਪਰਦਾਫਾਸ਼ ਕੀਤਾ: ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।