17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਪਿ੍ੰ. ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਦੇ ਮੌਕੇ 'ਫਿਊਜ਼ਨ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਦਮਸ੍ਰੀ ਪ੍ਰੋ: ਡਾ. ਹਰਮਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ ਵਿਦਿਆਲਿਆ ਹਿਮਾਚਲ ਪ੍ਰਦੇਸ਼ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਯੂਨੀਅਨ ਬੈਂਕ ਆਫ਼ ਇੰਡੀਆ ਦੇ ਖੇਤਰੀ ਅਧਿਕਾਰੀ ਸ੍ਰੀਮਤੀ ਮੋਨਿਕਾ ਅਤੇ ਸੀਨੀਅਰ ਮੈਨੇਜਰ ਕੀਰਤੀ ਦੱਤਾ ਨੇ ਵਿਸ਼ੇਸ਼ ਰੂਪ 'ਚ ਸ਼ਿਰਕਤ ਕੀਤੀ | ਪਿ੍ੰ. ਡਾ. ਅੰਜਨਾ ਗੁਪਤਾ ਨੇ ਆਪਣੇ ਸੰਬੋਧਨ 'ਚ ਸਭ ਤੋਂ ਪਹਿਲਾਂ ਸਕੂਲ ਦੇ ਸਾਬਕਾ ਚੇਅਰਮੈਨ ਡਾ. ਵੀ. ਪੀ. ਲਖਨਪਾਲ ਨੂੰ ਯਾਦ ਕਰਦਿਆਂ ਹੋਇਆਂ ਸ਼ਰਧਾਂਜਲੀ ਭੇਟ ਕੀਤੀ ਅਤੇ ਸਕੂਲ ਦੀਆਂ ਉਪਲੱਬਧੀਆਂ ਦਾ ਵਿਸਥਾਰ ਸਹਿਤ ਵੇਰਵਾ ਦਿੱਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ 'ਚ ਵੀ ਆਪਣੀ ਪ੍ਰਤਿਭਾ ਨੂੰ ਪ੍ਰਮਾਣਿਤ ਕਰਦੇ ਹੋਏ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੀ ਪਹਿਚਾਣ ਬਣਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੈਤਿਕ ਕਦਰਾਂ-ਕੀਮਤਾਂ, ਭਾਰਤੀ ਸੰਸਕਿ੍ਤੀ ਅਤੇ ਸੰਸਕਾਰਾਂ ਤੋਂ ਦੂਰ ਹੁੰਦੀ ਜਾ ਰਹੀ ਹੈ | ਉਹ ਆਪਣੀ ਅਮੀਰ ਵਿਰਾਸਤ ਨੂੰ ਛੱਡ ਕੇ ਪੱਛਮੀ ਸੰਸਕਿ੍ਤੀ ਪਿੱਛੇ ਦੌੜ ਰਹੀ ਹੈ | ਸਾਡੇ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਨੈਤਿਕ ਮੁੱਲਾਂ ਦਾ ਸੰਚਾਰ ਕਰਨਾ ਹੈ | ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦਾ ਵੀ ਇਹੋ ਹੀ ਉਦੇਸ਼ ਹੈ ਕਿ ਭਾਰਤੀ ਨੌਜਵਾਨ ਪੀੜ੍ਹੀ ਨੂੰ ਆਪਣੀ ਮਹਾਨ ਭਾਰਤੀ ਸੰਸਕ੍ਰਿਤੀ ਨਾਲ ਜੋੜਿਆ ਜਾਏ | ਮੁੱਖ ਮਹਿਮਾਨ ਡਾ. ਹਰਮਹਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਭਰਪੂਰ ਪ੍ਰਸੰਸ਼ਾ ਕੀਤੀ ਅਤੇ ਆਖਿਆ ਕਿ ਮੇਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪਿ੍ੰ. ਡਾ. ਅੰਜਨਾ ਗੁਪਤਾ ਨੇ ਉਨ੍ਹਾਂ ਨੂੰ ਇਸ ਵਿਸ਼ੇਸ਼ ਮੌਕੇ 'ਤੇ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਡੀ. ਏ. ਵੀ. ਸੰਸਥਾਵਾਂ ਨੇ ਭਾਰਤੀ ਸੰਸਕ੍ਰਿਤੀ ਨੂੰ ਪੂਰੇ ਵਿਸ਼ਵ ਵਿੱਚ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਸਕੂਲ ਦੇ ਸਾਬਕਾ ਚੇਅਰਮੈਨ ਡਾ. ਵੀ. ਪੀ. ਲਖਨਪਾਲ ਨੂੰ ਸ਼ਰਧਾਂਜਲੀ ਦਿੱਤੀ ਅਤੇ ਤੇਜੀ ਨਾਲ ਵੱਧ ਰਹੇ ਵਾਤਾਵਰਨ ਪ੍ਰਦੂਸ਼ਨ 'ਤੇ ਚਿੰਤਾ ਪ੍ਰਗਟ ਕੀਤੀ | ਇਸ ਇਨਾਮ ਵੰਡ ਸਮਾਰੋਹ 'ਚ ਸੈਸ਼ਨ 2024-2025 ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸੀ. ਬੀ. ਐੱਸ. ਈ. ਦੀ ਪ੍ਰੀਖਿਆ 'ਚ ਸਰਵ-ਸ੍ਰੇਸ਼ਟ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ, ਖੇਡਾਂ ਅਤੇ ਸੰਸਕਿ੍ਤਕ ਮੁਕਾਬਲਿਆਂ ਦੇ 210 ਜੇਤੂਆਂ ਅਤੇ ਪ੍ਰਤਿਭਾਸ਼ਾਲੀ ਅਧਿਆਪਕਾਂ ਨੂੰ ਵੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਯੂਟਿਊਬ ਦੇ ਭਾਰਤੀ ਮੂਲ ਦੇ ਸੀ.ਈ.ਓ. ਨੀਲ ਮੋਹਨ ਨੂੰ ਟਾਈਮ ਦਾ 2025 ਦਾ ਸਰਬੋਤਮ ਸੀ.ਈ.ਓ. ਚੁਣਿਆ ਅਗਲੀ ਖ਼ਬਰ ਕੇਅਰ ਹੈਲਥ ਇੰਸ਼ੋਰੈਂਸ ਨੇ ਐਚ.ਈ.ਪੀ.ਏ. ਫਿਲਟਰ ਦੀ ਵਰਤੋਂ ਦੀ ਜ਼ਰੂਰੀ ਜਨਤਕ ਸਲਾਹ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।