ਚੱਬਾ, 9 ਦਸੰਬਰ (ਜੱਸਾ ਅਨਜਾਣ)ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਰਪਾਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਰਕਲ ਪ੍ਰਧਾਨ ਬਖ਼ਸ਼ੀਸ਼ ਸਿੰਘ ਸਰਪੰਚ ਚਾਟੀਵਿੰਡ ਦੇ ਛੋਟੇ ਭਰਾਤਾ ਨੰਬਰਦਾਰ ਮਨਜੀਤ ਸਿੰਘ ਚਾਟੀਵਿੰਡ ਬੋਪਾਰਾਏ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟ ਮਿਲਣ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਗ੍ਰੰਥੀ ਸਿੰਘ ਸਤਨਾਮ ਸਿੰਘ ਅਕਾਲੀ ਵਲੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਗ੍ਰੰਥੀ ਸਤਨਾਮ ਸਿੰਘ ਨੇ ਅਕਾਲੀ ਦਲ ਵਲੋਂ ਉਮੀਦਵਾਰ ਮਨਜੀਤ ਸਿੰਘ ਨੰਬਰਦਾਰ ਦਾ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕਰਦਿਆਂ ਚੜ੍ਹਦੀ ਕਲਾ ਦਾ ਥਾਪੜਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰੀ ਦੇ ਉਮੀਦਵਾਰ ਮਨਜੀਤ ਸਿੰਘ ਨੰਬਰਦਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਇਸ ਨਿਮਾਣੇ ਨੂੰ ਬਲਾਕ ਅਟਾਰੀ ਦੇ ਜ਼ੋਨ ਵਰਪਾਲ ਕਲਾਂ ਤੋਂ ਟਿਕਟ ਦੇ ਕੇ ਨਿਵਾਜ਼ਿਆ ਹੈ ਤੇ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ | ਇਸ ਮੌਕੇ ਉਨ੍ਹਾਂ ਨਾਲ ਵਰਿਆਮ ਸਿੰਘ ਨੰਬਰਦਾਰ, ਦਿਲਬਾਗ ਸਿੰਘ ਆੜ੍ਹਤੀਆ, ਕਿਸਾਨ ਆਗੂ ਗੁਰਸਾਹਿਬ ਸਿੰਘ, ਜਥੇ. ਜਗੀਰ ਸਿੰਘ, ਸਵਿੰਦਰ ਸਿੰਘ ਫੌਜੀ, ਸੁੱਚਾ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਪੰਚ, ਕਾਲਾ ਸਿੰਘ ਪੰਚ, ਗੇਜ਼ਾ ਸਿੰਘ ਪੰਚ, ਦਲਜੀਤ ਸਿੰਘ ਪੰਚ, ਸਵਿੰਦਰ ਸਿੰਘ ਸੂਬੇਦਾਰ, ਅਜੀਤ ਸਿੰਘ, ਕੰਵਲਜੀਤ ਸਿੰਘ, ਕਿਸਾਨ ਆਗੂ ਅਨੋਖ ਸਿੰਘ, ਰਤਨ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਅੰਗਰੇਜ਼ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਰੇਸ਼ਮ ਸਿੰੰਘ, ਕੰਵਲਜੀਤ ਸਿੰਘ, ਕਿਸ਼ਨ ਸਿੰਘ, ਬਲਵੰਤ ਸਿੰਘ ਨੰਬਰਦਾਰ, ਹਰਵਿੰਦਰ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ, ਸੁੱਚਾ ਸਿੰਘ, ਸੰਦੀਪ ਸਿੰਘ, ਪ੍ਰਗਟ ਸਿੰਘ ਆਦਿ ਹੋਰ ਹਾਜ਼ਰ ਸਨ |