25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਥੇਦਾਰ ਹਵਾਰਾ ਤੇ ਕਾਰਜਕਾਰੀ ਜਥੇਦਾਰ ਭਾਈ ਮੰਡ ਨੂੰ ਹੀ ਫ਼ੈਸਲੇ ਲੈਣ ਦਾ ਅਧਿਕਾਰ-ਭਾਈ ਸਖੀਰਾ

ਅਜੀਤ ਡੈਸਕ 10-12-2025
ਅੰਮਿ੍ਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਪੰਜ ਸਿੰਘ ਸਾਹਿਬਾਨ ਵਲੋਂ ਅਹਿਮ ਫ਼ੈਸਲਿਆਂ ਦੇ ਐਲਾਨ 'ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਤੇ ਇਨ੍ਹਾਂ ਫ਼ੈਸਲਿਆਂ ਨੂੰ ਰੱਦ ਕਰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਸੀਨੀਅਰ ਪ੍ਰਬੰਧਾਂ ਵਿਚ ਸ਼ਾਮਿਲ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਹੈ ਕਿ ਗਿਆਨੀ ਗੜਗੱਜ ਨੂੰ ਸਮੁੱਚੀ ਕੌਮ ਤੇ ਪੰਥ ਵਲੋਂ ਮਾਨਤਾ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸੰਮੇਲਨ 2015 ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਮੁੱਚੀ ਕੌਮ ਤੇ ਪੰਥ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ, ਜੋ ਕਿ ਸਰਬ ਪ੍ਰਵਾਨਿਤ ਹਨ | ਉਨ੍ਹਾਂ ਦੀ ਗੈਰ ਹਾਜ਼ਰੀ ਦੇ ਵਿਚ ਇਹ ਅਹਿਮ ਜਿੰਮੇਵਾਰੀ ਬਤੌਰ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਪੰਥਕ ਪ੍ਰੰਪਰਾਵਾਂ ਨਾਲ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਫ਼ੈਸਲੇ ਲੈਣ ਦਾ ਅਧਿਕਾਰ ਸਿਰਫ ਭਾਈ ਹਵਾਰਾ ਤੇ ਭਾਈ ਮੰਡ ਨੂੰ ਹੀ ਹੈ | ਭਾਈ ਸਖੀਰਾ ਨੇ ਕਿਹਾ ਕਿ ਕੌਮ ਤੇ ਪੰਥ ਇਸ ਸਮੇਂ ਬੜੇ ਹੀ ਗੰਭੀਰ ਦੌਰ ਵਿਚੋਂ ਗੁਜ਼ਰ ਰਹੇ ਹਨ, ਜਿਨ੍ਹਾਂ ਨੂੰ ਸਹੀ ਦਿਸ਼ਾ ਤੇ ਤਰਜਮਾਨੀ ਜਥੇਦਾਰ ਭਾਈ ਹਵਾਰਾ ਤੇ ਜਥੇਦਾਰ ਭਾਈ ਮੰਡ ਹੀ ਦੇ ਸਕਦੇ ਹਨ |
ਪਿਛਲੀ ਖ਼ਬਰ 9 ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਅਗਲੀ ਖ਼ਬਰ ਨਿਗਮ ਚੋਣਾਂ 'ਚ ਨਵਜੋਤ ਕੌਰ ਸਿੱਧੂ ਨੇ ਕਈ ਕੌਂਸਲਰਾਂ ਨੂੰ ਪੈਸੇ ਦੇ ਕੇ ਟਿਕਟਾਂ ਦਿੱਤੀਆਂ : ਜ਼ਿਲ੍ਹਾ ਕਾਂਗਰਸ ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।